ਖਰੜ 13 ਅਗਸਤ ( ਦਾ ਮਿਰਰ ਪੰਜਾਬ )-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵਿਚ ਨਿਕਲੀਆਂ ਸਹਾਇਕ ਲਾਈਨਮੈਨ ਦੀਆਂ ਪੋਸਟਾਂ ਲਈ ਕਾਰਪੋਰੇਸ਼ਨ ਵੱਲੋਂ ਅਪ੍ਰੈਂਟਿਸ ਸਰਟੀਫਿਕੇਟ ਨੂੰ ਜ਼ਰੂਰੀ ਯੋਗਤਾ ਵਿੱਚ ਸ਼ਾਮਲ ਕੀਤਾ ਗਿਆ ਹੈ। ਜਦੋਂ ਕਿ ਇਹ ਸਰਟੀਫਿਕੇਟ ਕੇਵਲ ਲਾਈਨਮੈੱਨ ਦੀਆਂ ਪੋਸਟਾਂ ਲਈ ਜ਼ਰੂਰੀ ਮੰਨਿਆ ਜਾਂਦਾ ਹੈ ਅਜਿਹੀ ਸ਼ਰਤ ਦੀ ਸੂਰਤ ਵਿਚ ਵੱਡੀ ਗਿਣਤੀ ਵਿੱਚ ਪੰਜਾਬ ਦੇ ਨੌਜਵਾਨ ਇਨ੍ਹਾਂ ਅਸਾਮੀਆਂ ਤੋਂ ਵਾਂਝੇ ਰਹਿ ਜਾਣਗੇ ਅਤੇ ਇਸ ਦਾ ਸਿੱਧਾ ਸਿੱਧਾ ਫ਼ਾਇਦਾ ਨਾਲ ਲੱਗਦੇ ਸੂਬਿਆਂ ਹਰਿਆਣਾ ਤੇ ਹਿਮਾਚਲ ਦੇ ਨੌਜਵਾਨ ਨੂੰ ਮਿਲੇਗਾ।
ਇਸ ਮਸਲੇ ਨੂੰ ਲੈ ਕੇ ਅੱਜ ਇਕ ਵਫ਼ਦ ਨੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਕਮਲਦੀਪ ਸੈਣੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਆਪਣੀਆਂ ਸਮੱਸਿਆਵਾਂ ਦੱਸੀਆਂ। ਜਿਨ੍ਹਾਂ ਨੂੰ ਕਮਲਦੀਪ ਸੈਣੀ ਨੇ ਜਲਦ ਤੋਂ ਜਲਦ ਮੁੱਖ ਮੰਤਰੀ ਤੱਕ ਪਹੁੰਚਾਉਣ ਅਤੇ ਇਸ ਮਸਲੇ ਦਾ ਹੱਲ ਕੱਢਣ ਦਾ ਭਰੋਸਾ ਦਿਵਾਇਆ।
ਵਫ਼ਦ ਨੇ ਸੈਣੀ ਨੂੰ ਦੱਸਿਆ ਕਿ ਪੀਐਸਪੀਸੀਐਲ ਦੀਆਂ 1700 ਅਤੇ ਪੀਐਸਟੀਸੀਐੱਲ ਵਿਚ 300 ਸਹਾਇਕ ਲਾਈਨਮੈਨਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਕੱਢੇ ਗਏ ਇਸ਼ਤਿਹਾਰ ਵਿੱਚ ਪੀਐੱਸਪੀਸੀਐੱਲ ਨੇ ਯੋਗ ਉਮੀਦਵਾਰਾਂ ਲਈ ਨੈਸ਼ਨਲ ਅਪ੍ਰੈਂਟਿਸ ਸਰਟੀਫਿਕੇਟ ਹੋਣਾ ਜ਼ਰੂਰੀ ਕੀਤਾ ਗਿਆ ਸੀ। ਜਦੋਂ ਕਿ ਇਹ ਸ਼ਰਤ ਲਾਈਨਮੈਨ ਦੀ ਭਰਤੀ ਲਈ ਜ਼ਰੂਰੀ ਮੰਨੀ ਜਾਂਦੀ ਹੈ। ਦਸਣਾਂ ਇਹ ਵੀ ਬਣਦਾ ਹੈ ਕਿ ਪੰਜਾਬ ਵਿਚ 2016 ਤੋਂ ਬਾਅਦ ਇਹ ਸਰਟੀਫਿਕੇਟ ਬਣਾਏ ਹੀ ਨਹੀਂ ਜਾ ਗਏ। ਇਸ ਤਰ੍ਹਾਂ ਇਨ੍ਹਾਂ ਅਸਾਮੀਆਂ ਲਈ ਯੋਗ ਨੌਜਵਾਨਾਂ ਦੀ ਗਿਣਤੀ 700 800 ਤੋਂ ਵੱਧ ਨਹੀਂ ਰਹਿ ਜਾਵੇਗੀ। ਅਜਿਹੇ ਵਿੱਚ ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਵਿਚ ਪੰਜਾਬ ਦੇ ਨੌਜਵਾਨਾਂ ਦੀ ਗਿਣਤੀ ਬਹੁਤ ਘੱਟ ਰਹਿ ਜਾਵੇਗੀ ਅਤੇ ਹੋਰਨਾਂ ਸੂਬਿਆਂ ਦੇ ਨੌਜਵਾਨ ਇਨ੍ਹਾਂ ਅਸਾਮੀਆਂ ਉੱਤੇ ਕਾਬਜ਼ ਹੋ ਜਾਣਗੇ। ਜਿਸ ਦਾ ਸਿੱਧਾ ਸਿੱਧਾ ਨੁਕਸਾਨ ਪੰਜਾਬ ਦੀ ਨੌਜਵਾਨੀ ਨੂੰ ਹੋਵੇਗਾ ਜੋ ਕਿ ਇੱਕ ਗੰਭੀਰ ਵਿਸ਼ਾ ਹੈ।
ਸੈਣੀ ਨੇ ਵਫ਼ਦ ਦੀਆਂ ਜਾਇਜ਼ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ ਅਤੇ ਜਲਦੀ ਤੋਂ ਜਲਦੀ ਮੁੱਖ ਮੰਤਰੀ ਦਫ਼ਤਰ ਤਕ ਉਨ੍ਹਾਂ ਨੂੰ ਪਹੁੰਚਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਨੌਜਵਾਨੀ ਨੂੰ ਪੰਜਾਬ ਵਿੱਚ ਹੀ ਰੁਜ਼ਗਾਰ ਦੇ ਅਵਸਰ ਮੁਹੱਈਆ ਕਰਵਾਉਣ ਦੀ ਬਹੁਤ ਸਖ਼ਤ ਲੋਡ਼ ਹੈ। ਉਨ੍ਹਾਂ ਵਫਦ ਨੂੰ ਭਰੋਸਾ ਦਿੱਤਾ ਕਿ ਪੀਐੱਸਪੀਸੀਐੱਲ ਦੀ ਇਸ ਸ਼ਰਤ ਨੂੰ ਹਟਾਉਣ ਲਈ ਹਟਵਾਉਣ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ ਅਤੇ ਲੋੜ ਪੈਣ ਤੇ ਮੁੱਖ ਮੰਤਰੀ ਨਾਲ ਮੁਲਾਕਾਤ ਵੀ ਕੀਤੀ ਜਾਵੇਗੀ।