*ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਸੱਦੇ ’ਤੇ ਪੰਜਾਬ ਭਰ ‘ਚ ਵਿਧਾਇਕਾਂ ਦੇ ਘਰਾਂ ਮੂਹਰੇ ਧਰਨਾ ਪ੍ਰਦਰਸ਼ਨ*

पंजाब
Spread the love

ਤਲਵਾਡ਼ਾ,14 ਅਗਸਤ (ਦੀਪਕ ਠਾਕੁਰ)-ਅੱਜ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ,ਪੰਜਾਬ ਦੇ ਸੱਦੇ ’ਤੇ ਨਵੀਂ ਪੈਨਸ਼ਨ ਸਕੀਮ (ਐਨਪੀਐਸ) ਮੁਲਾਜ਼ਮਾਂ ਵੱਲੋਂ ਸੱਤਾਧਾਰੀ ਵਿਧਾਇਕਾਂ ਦੇ ਘਰਾਂ ਮੂਹਰੇ ਰੋਸ ਧਰਨੇ ਦਿੱਤੇ ਗਏ। ਸੰਘਰਸ਼ ਕਮੇਟੀ ਦੇ ਸੂਬਾ ਕਨਵੀਨਰ ਜਸਵੀਰ ਤਲਵਾਡ਼ਾ ਨੇ ਦੱਸਿਆ ਕਿ ਅੱਜ ਪੰਜਾਬ ਭਰ ‘ਚ ਐਨਪੀਐਸ ਮੁਲਾਜ਼ਮਾਂ ਵੱਲੋਂ 60 ਦੇ ਕਰੀਬ ਥਾਂਵਾਂ ‘ਤੇ ਕਾਂਗਰਸੀ ਵਿਧਾਇਕਾਂ ਦੇ ਘਰਾਂ ਮੂਹਰੇ ਰੋਸ ਧਰਨੇ ਦਿੱਤੇ ਗਏ। ਦੇਸ਼ ਦੀ 74ਵੀਂ ਆਜ਼ਾਦੀ ਵਰ੍ਹੇਗੰਢ ਤੋਂ ਇੱਕ ਦਿਨ ਪਹਿਲਾਂ ਐਨਪੀਐਸ ਤੋਂ ਆਜ਼ਾਦੀ ਦੇ ਨਾਅਰੇ ਹੇਠ ਐਨਪੀਐਸ ਮੁਲਾਜ਼ਮਾਂ ਨੇ ਹਲ਼ਕਾ ਵਿਧਾਇਕਾਂ ਦੇ ਘਰ ਅੱਗੇ ਤਖ਼ਤੀਆਂ ਅਤੇ ਬੈਨਰ ਦਿਖਾਉਂਦੇ ਹੋਏ, ਉਨ੍ਹਾਂ ਨੂੰ ਜਿੰਮੇਵਾਰੀ ਦਾ ਅਹਿਸਾਸ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਕੀਤੇ ਵਾਅਦੇ ਚੇਤੇ ਕਰਾਉਂਦੇ ਹੋਇਆਂ ਧਰਨੇ ਦਿੱਤੇ ਗਏ। ਅਗਲੇਰੇ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀ ਤਲਵਾਡ਼ਾ ਨੇ ਦੱਸਿਆ ਕਿ 23 ਤਾਰੀਕ ਨੂੰ ਬਲਾਕ ਪੱਧਰ ‘ਤੇ ਪੰਜਾਬ ਸਰਕਾਰ ਵੱਲੋਂ ਜ਼ਾਰੀ ਮੁਲਾਜ਼ਮ ਮਾਰੂ ਬਿੱਲਾਂ ਦੀਆਂ ਕਾਪੀਆਂ ਫੂਕੀਆਂ ਜਾਣਗੀਆਂ, ਜਦਕਿ 29 ਅਗਸਤ ਨੂੰ ਲੁਧਿਆਣਾ ‘ਚ ਐਨਪੀਐਸ ਮੁਲਾਜ਼ਮਾਂ ਵੱਲੋਂ ਵੰਗਾਰ ਰੈਲ਼ੀ ਕੀਤੀ ਜਾ ਰਹੀ ਹੈ।

 

Leave a Reply

Your email address will not be published. Required fields are marked *