ਚੰਡੀਗੜ੍ਹ( ਦਾ ਮਿਰਰ ਪੰਜਾਬ): ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸ ਨਵਜੋਤ ਸਿੰਘ ਸਿੱਧੂ ਨੇ ਜਲੰਧਰ ਕੈਂਟ ਤੋਂ ਵਧਾਇਕ ਪਰਗਟ ਸਿੰਘ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਸੂਬਾ ਇਕਾਈ ਦਾ ਜਨਰਲ ਸਕੱਤਰ ਲਗਾਇਆ ਗਿਆ। ਟਵਿੱਟਰ ਉੱਤੇ ਜਾਣਕਾਰੀ ਦਿੰਦਿਆਂ ਨਵਜੋਤ ਸਿੱਧੂ ਨੇ ਪਰਗਟ ਦੇ ਨਾਂਅ ਦਾ ਐਲਾਨ ਕੀਤਾ।ਪਾਰਟੀ ਹਾਈਕਮਾਂਡ ਵੱਲੋਂ ਨਿਯੁਕਤੀ ਨੂੰ ਮਨਜ਼ੂਰੀ ਸਿੱਧੂ ਅਤੇ ਉਨ੍ਹਾਂ ਦੇ ਚਾਰ ਕਾਰਜਕਾਰੀ ਪ੍ਰਧਾਨਾਂ ਦੀ ਨਿਯੁਕਤੀ ਦੇ ਕੁਝ ਦਿਨਾਂ ਬਾਅਦ ਆਈ ਹੈ।






