*ਇਕ ਵਾਰ ਫਿਰ ਅਕਾਲੀਆਂ ਦੀ ਤੱਕੜੀ ਵਿੱਚ ਤੁਲਿਆ ਜਗਬੀਰ ਬਰਾੜ, ਸਰਬਜੀਤ ਸਿੰਘ ਪਾਉਣਗੇ ਮੱਕੜਜਾਲ*

पंजाब पॉलिटिक्स
Spread the love

ਜਲੰਧਰ( ਦਾ ਮਿਰਰ ਪੰਜਾਬ )-ਜਲੰਧਰ ਛਾਉਣੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਵਿਧਾਇਕ ਬਣੇ ਸ. ਜਗਬੀਰ ਸਿੰਘ ਬਰਾੜ ਇਕ ਵਾਰ ਫਿਰ ਅਕਾਲੀਆਂ ਦੀ ਤੱਕੜੀ ਵਿੱਚ ਤੁਲ ਗਏ ਹਨ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਦਾਖਲਾ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦਵਾਇਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪਾਰਟੀ ਦੀ ਸੀਨੀਅਰ ਲੀਡਰ ਸਰਦਾਰ ਬਿਕਰਮਜੀਤ ਸਿੰਘ ਮਜੀਠੀਆ ਵੀ ਹਾਜ਼ਰ ਸਨ।ਜਲੰਧਰ ਦੇ ਮਾਡਲ ਟਾਊਨ ਸਥਿਤ ਜਗਬੀਰ ਸਿੰਘ ਬਰਾੜ ਦੇ ਘਰ ਉਕਤ ਪ੍ਰੋਗਰਾਮ ਰੱਖਿਆ ਗਿਆ ਜਿਸ ਵਿੱਚ ਵੱਡੀ ਗਿਣਤੀ ਚ ਜਗਬੀਰ ਬਰਾੜ ਦੇ ਸਮਰਥਕ ਵੀ ਹਾਜ਼ਰ ਸਨ। ਪਤਾ ਲੱਗਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਜਗਬੀਰ ਸਿੰਘ ਬਰਾੜ ਜਲੰਧਰ ਛਾਉਣੀ ਤੋਂ ਆਪਣਾ ਵਿਧਾਨ ਸਭਾ ਦਾ ਉਮੀਦਵਾਰ ਬਣਾ ਸਕਦੀ ਹੈ। ਦੂਜੇ ਪਾਸੇ ਇਸ ਖਬਰ ਦਾ ਪਤਾ ਲੱਗਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਛਾਉਣੀ ਤੋਂ ਇੰਚਾਰਜ ਸਰਬਜੀਤ ਸਿੰਘ ਮੱਕੜ ਨੇ ਵੀ ਪਾਰਟੀ ਮੀਟਿੰਗ ਸੱਦ ਲਈ ਹੈ ਜਿੱਥੇ ਉਹ ਆਪਣੇ ਸਮਰਥਕਾਂ ਸਮੇਤ ਮੀਟਿੰਗ ਕਰਨਗੇ। ਇਸ ਮੀਟਿੰਗ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਰਦਾਰ ਬਿਕਰਮਜੀਤ ਸਿੰਘ ਮਜੀਠੀਆ ਵੀ ਸ਼ਾਮਲ ਹੋ ਰਹੇ ਹਨ। ਸਰਦਾਰ ਸਰਬਜੀਤ ਸਿੰਘ ਮੱਕੜ ਦਾ ਕਹਿਣਾ ਹੈ ਕਿ ਉਹ ਜਲੰਧਰ ਛਾਉਣੀ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਲੜਨ ਗਏ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਥਾਪੜਾ ਦਿੱਤਾ ਹੋਇਆ ਹੈ। ਸਰਬਜੀਤ ਸਿੰਘ ਮੱਕੜ ਦਾ ਕਹਿਣਾ ਹੈ ਕਿ ਸਰਦਾਰ ਜਗਵੀਰ ਸਿੰਘ ਬਰਾੜ ਕਦੇ ਵੀ ਇੱਕ ਪਾਰਟੀ ਦਾ ਨਹੀਂ ਹੋਇਆ ਉਸ ਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਟਿਕਟ ਲਈ ਅਤੇ ਜਲੰਧਰ ਛਾਉਣੀ ਤੋਂ mla ਬਣਿਆ ਇਸ ਤੋਂ ਬਾਅਦ ਉਹ ਪੀਪੀਪੀ ਪਾਰਟੀ ਵਿਚ ਸ਼ਾਮਲ ਹੋ ਗਿਆ ਇਸ ਤੋਂ ਉਪਰੰਤ ਉਹ ਕਾਂਗਰਸ ਵਿਚ ਸ਼ਾਮਲ ਹੋ ਗਿਆ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਵਿੱਚ ਫਿਰ ਤੋਂ ਪਲਟੀ ਮਾਰ ਲਈ। ਸਰਦਾਰ ਮੱਕੜ ਨੇ ਕਿਹਾ ਕਿ ਮੇਰੀ ਜਿੰਨੀ ਜਿੰਦਗੀ ਹੈ ਮੈਂ ਸ਼੍ਰੋਮਣੀ ਅਕਾਲੀ ਦਲ ਰਿਹਾ ਹਾਂ ਅਤੇ ਜਲੰਧਰ ਛਾਉਣੀ ਤੋਂ ਪਿਛਲੇ ਚਾਰ ਸਾਲਾਂ ਤੋਂ ਕੰਮ ਕਰ ਰਿਹਾ ਹਾਂ ਮੈਂ ਹੀ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਜਲੰਧਰ ਕੈਂਟ ਤੋਂ ਚੋਣ ਲੜਾਂਗਾ।

Leave a Reply

Your email address will not be published. Required fields are marked *