ਜਲੰਧਰ (ਦਾ ਮਿਰਰ ਪੰਜਾਬ )-ਕਿਸਾਨਾਂ ਦੇ ਹੱਕ ‘ਚ ਡੱਟਕੇ ਸਾਹਮਣੇ ਆਏ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਜਿੰਨਾ ਨੂੰ ਪਾਰਟੀ ਵਲੋ ਕਿਸਾਨਾ ਦੀ ਅਵਾਜ ਉਠਾਉਣ ਲਈ ਪਾਰਟੀ ਵਿੱਚੋ ਕੱਢ ਦਿੱਤਾ ਗਿਆ ਸੀ ਉਹ 20 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹਨ ਜਾ ਰਹੇ ਹਨ। ਜੋਸ਼ੀ ਦੇ ਬਹੁਤ ਨੇੜਲੇ ਸੂਤਰ ਦੇ ਅਨੁਸਾਰ, ਉਨ੍ਹਾਂ ਨੇ ਅਕਾਲੀ ਦਲ ਨਾਲ ਗੱਲਬਾਤ ਕੀਤੀ ਹੈ ਅਤੇ 20 ਅਗਸਤ ਨੂੰ ਉਹ ਦੁਪਹਿਰ 3 ਵਜੇ ਆਪਣੇ ਸਮਰਥਕਾਂ ਨਾਲ ਚੰਡੀਗੜ੍ਹ ਵਿੱਚ ਅਕਾਲੀ ਦਲ ਦੇ ਪਾਰਟੀ ਹੈੱਡਕੁਆਰਟਰ ‘ਚ ਇਕੱਠੇ ਹੋ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ।
ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਹੋਏ ਸਮਝੌਤੇ ਦੇ ਟੁੱਟਣ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਲਗਾਤਾਰ ਹਿੰਦੂ ਨੇਤਾਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਸਰਕਾਰ ਬਣਨ ‘ਤੇ ਦੋ ਉਪ ਮੁੱਖ ਮੰਤਰੀਆਂ ਦੇ ਗਠਨ ਦਾ ਵੀ ਐਲਾਨ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਹਿੰਦੂ ਵਰਗ ਅਤੇ ਇੱਕ ਦਲਿਤ ਵਰਗ ਤੋਂ ਹੋਵੇਗਾ, ਇਸ ਲਈ ਹਿੰਦੂ ਨੇਤਾਵਾਂ ਨੂੰ ਪਾਰਟੀ ਵਿੱਚ ਲਿਆਂਦਾ ਜਾ ਰਿਹਾ ਹੈ।ਮੰਨਿਆ ਜਾ ਰਿਹਾ ਹੈ ਕਿ ਅਕਾਲੀ ਦਲ ਅੰਮ੍ਰਿਤਸਰ ਉੱਤਰੀ ਤੋਂ ਅਨਿਲ ਜੋਸ਼ੀ ਨੂੰ ਉਮੀਦਵਾਰ ਬਣਾਏਗਾ। ਇਹ ਸੀਟ ਬਸਪਾ ਨਾਲ ਸਮਝੌਤੇ ਤਹਿਤ ਬਸਪਾ ਕੋਲ ਹੈ ਪਰ ਇਸਦਾ ਵਟਾਂਦਰਾ ਕੀਤਾ ਜਾਵੇਗਾ।





