*ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਗ੍ਰਿਫਤਾਰ*

क्राइम पंजाब
Spread the love

ਚੰਡੀਗੜ੍ਹ , 18 ਅਗਸਤ (ਦਾ ਮਿਰਰ ਪੰਜਾਬ) :- ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ । ਉਹਨਾਂ ਦੀ ਇਹ ਗ੍ਰਿਫਤਾਰੀ ਕਾਂਸਟੇਬਲ ਭਰਤੀ ਗੜਬੜੀ ਮਾਮਲੇ ਵਿਚ ਕੀਤੀ ਗਈ ਹੈ। ਇਹ ਵੀ ਪਤਾ ਲੱਗਾ ਹੈ ਕਿ ਉਸ ਦੀ ਗ੍ਰਿਫ਼ਤਾਰੀ ਤੋਂ ਪਹਿਲਾਂ ਉਸ ਨੂੰ ਮਿਲੀ ਜ਼ੈੱਡ ਸੁਰੱਖਿਆ ਨੂੰ ਰਿਲੀਵ ਕੀਤਾ ਗਿਆ । ਦੱਸਣਯੋਗ ਹੈ ਕਿ ਅੱਜ ਵਿਜੀਲੈਂਸ ਦੇ ਦਫ਼ਤਰ ਵਿੱਚ ਸੁਮੇਧ ਸਿੰਘ ਸੈਣੀ ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿਚ ਪੇਸ਼ ਹੋਣ ਲਈ ਗਏ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਵਿਜੀਲੈਂਸ ਵੱਲੋਂ ਸੁਮੇਧ ਸੈਣੀ ਵਿਰੁੱਧ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਦੀ ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਅਰਜ਼ੀ ਵੀ ਅਦਾਲਤ ਚ ਦਿੱਤੀ ਸੀ ਪਰ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਇਹ ਸਖ਼ਤ ਫ਼ੈਸਲਾ ਸੁਣਾਇਆ ਸੀ ਕਿ ਸੁਮੇਧ ਸੈਣੀ ਨੂੰ ਵਿਜੀਲੈਂਸ ਪਾਸ ਪੁੱਛਗਿੱਛ ਚ ਸ਼ਾਮਲ ਹੋਣਾ ਪਵੇਗਾ ।

Leave a Reply

Your email address will not be published. Required fields are marked *