ਚੰਡੀਗੜ੍ਹ: (ਦਾ ਮਿਰਰ ਪੰਜਾਬ)-ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੰਦੇ ਹੋਏ ਉਸ ਨੂੰ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜਿਕਰਯੋਗ ਹੈ ਕਿ ਸੈਣੀ ਨੂੰ ਬੁੱਧਵਾਰ ਦੇਰ ਰਾਤ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਦੇ ਵਕੀਲਾਂ ਨੇ ਵੀਰਵਾਰ ਸਵੇਰੇ ਹਾਈ ਕੋਰਟ ਵਿੱਚ ਇਸਦੇ ਵਿਰੁੱਧ ਪਟੀਸ਼ਨ ਦਾਇਰ ਕੀਤੀ ਅਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ। ਇਸ ਤੋਂ ਬਾਅਦ ਹਾਈ ਕੋਰਟ ਨੇ ਸਵੇਰੇ ਸੁਣਵਾਈ ਕੀਤੀ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਇਸ ਦਾ ਜਵਾਬ ਮੰਗਿਆ। ਇਸ ਤੋਂ ਬਾਅਦ ਅੱਜ ਫਿਰ ਤਿੰਨ ਵਜੇ ਸੁਣਵਾਈ ਦਾ ਸਮਾਂ ਤੈਅ ਕੀਤਾ ਗਿਆ। ਦਲੀਲਾਂ ਤੋਂ ਬਾਅਦ ਹਾਈ ਕੋਰਟ ਨੇ ਸੈਣੀ ਨੂੰ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ।





