*ਸੁਖਬੀਰ ਸਿੰਘ ਬਾਦਲ ਨੇ ਵਰਦੇਵ ਸਿੰਘ ਮਾਨ ਨੁੰ ਗੁਰੂ ਹਰਸਹਾਏ ਤੋਂ ਉਮੀਦਵਾਰ ਐਲਾਨਿਆ*

क्राइम पंजाब
Spread the love

ਗੁਰੂ ਹਰਸਹਾਏ, 19 ਅਗਸਤ (ਦਾ ਮਿਰਰ ਪੰਜਾਬ) -ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਵਿਚ ਗੈਂਗਸਟਰਾਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ ਜਿਸ ਕਾਰਨ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਵਿਗੜ ਗਈ ਹੈ ਤੇ ਲੋਕਾਂ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਹੈ।


ਇਸ ਹਲਕੇ ਵਿਚ 11 ਜਨਤਕ ਮੀਟਿੰਗਾਂ ਨੁੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਇਸ ਸੀਟ ਤੋਂ ਵਰਦੇਵ ਸਿੰਘ ਮਾਨ ਨੁੰ ਪਾਰਟੀ ਦਾ ਉਮੀਦਵਾਰ ਵੀ ਐਲਾਨਿਆ ਤੇ ਕਿਹਾ ਕਿ ਕਾਂਗਰਸ ਨੇ ਪੰਜਾਬੀਆਂ ਦੇ ਮਨਾਂ ਵਿਚ ਦਹਿਸ਼ਤ ਦਾ ਮਾਹੌਲ ਬਣਾਉਣ ਲਈ ਗੈਂਗਸਟਰ ਸਭਿਆਚਾਰ ਪੈਦਾ ਕੀਤਾ। ਉਹਨਾਂ ਕਿਹਾ ਕਿ ਵਪਾਰ ਤੇ ਉਦਯੋਗ ਨਿਰੰਤਰ ਅਸੁਰੱਖਿਅਤ ਮਹਿਸੂਸ ਕਰ ਰਿਹਾ ਹੈ ਕਿਉਂਕਿ ਇਸਦੇ ਪ੍ਰਤੀਨਿਧਾਂ ਨੁੰ ਲਗਾਤਾਰ ਫਿਰੌਤੀਆਂ ਦੀਆਂ ਘਮਕੀਆਂ ਮਿਲ ਰਹੀਆਂ ਹਨ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਕਾਂਗਰਸੀ ਵਿਧਾਇਗ ਗੈਂਗਸਟਰਾਂ ਨਾਲ ਰਲੇ ਹੋਏ ਹਨ।

 

Leave a Reply

Your email address will not be published. Required fields are marked *