ਜਲੰਧਰ (ਦਾ ਮਿਰਰ ਪੰਜਾਬ )-ਕਿਸਾਨਾਂ ਦੇ ਹੱਕ ‘ਚ ਡੱਟਕੇ ਸਾਹਮਣੇ ਆਏ ਭਾਜਪਾ ਦੇ ਸਾਬਕਾ ਮੰਤਰੀ ਅਨਿਲ ਜੋਸ਼ੀ ਜਿੰਨਾ ਨੂੰ ਪਾਰਟੀ ਵਲੋ ਕਿਸਾਨਾ ਦੀ ਅਵਾਜ ਉਠਾਉਣ ਲਈ ਪਾਰਟੀ ਵਿੱਚੋ ਕੱਢ ਦਿੱਤਾ ਗਿਆ ਸੀ ਉਹ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ। ਦਸੂਹਾ ਤੋਂ ਅਮਰਜੀਤ ਸਿੰਘ ਸਾਹੀ ਦੀ ਪਤਨੀ ਸਾਬਕਾ ਵਿਧਾਇਕ ਸੁਖਜੀਤ ਕੌਰ ਸਾਹੀ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ , ਦੋਵੇਂ ਵੱਡੇ ਲੀਡਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਸ਼ਾਮਲ ਕੀਤਾ। ਇਸ ਮੌਕੇ ਸ.ਸੁਖਬੀਰ ਸਿੰਘ ਬਾਦਲ ਨੇ ਅਨਿਲ ਜੋਸ਼ੀ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਲਗਾਇਆ ਗਿਆ ਅਤੇ ਨਾਲ ਹੀ ਜੋਸ਼ੀ ਨੂੰ ਅੰਮ੍ਰਿਤਸਰ ਉਤਰੀ ਤੋਂ ਉਮੀਦਵਾਰ ਵੀ ਐਲਾਨਿਆ ਗਿਆ। ਇਸੇ ਤਰ੍ਹਾਂ ਰਾਜ ਕੁਮਾਰ ਗੁਪਤਾ ਸੁਜਾਨਪੁਰ ਤੋਂ ਉਮੀਦਵਾਰ ਐਲਾਨੇ ਗਏ।ਵਾਈਸ ਪ੍ਰੈਜ਼ੀਡੈਂਟ ਬੀਬੀ ਸੁਖਜੀਤ ਕੌਰ ਸਾਹੀ ਨੂੰ ਬਣਾਇਆ ਗਿਆ।
ਜਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਹੋਏ ਸਮਝੌਤੇ ਦੇ ਟੁੱਟਣ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ ਲਗਾਤਾਰ ਹਿੰਦੂ ਨੇਤਾਵਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਸਰਕਾਰ ਬਣਨ ‘ਤੇ ਦੋ ਉਪ ਮੁੱਖ ਮੰਤਰੀਆਂ ਦੇ ਗਠਨ ਦਾ ਵੀ ਐਲਾਨ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਹਿੰਦੂ ਵਰਗ ਅਤੇ ਇੱਕ ਦਲਿਤ ਵਰਗ ਤੋਂ ਹੋਵੇਗਾ, ਇਸ ਲਈ ਹਿੰਦੂ ਨੇਤਾਵਾਂ ਨੂੰ ਪਾਰਟੀ ਵਿੱਚ ਲਿਆਂਦਾ ਜਾ ਰਿਹਾ ਹੈ।





