*ਵਿਵਾਦਿਤ ਗਾਇਕ ਗੁਰਦਾਸ ਮਾਨ ਇਕ ਵਾਰ ਫਿਰ ਵਿਵਾਦਾਂ ਵਿੱਚ ਘਿਰਿਆ*

क्राइम पंजाब
Spread the love

ਜਲੰਧਰ (ਦਾ ਮਿਰਰ ਪੰਜਾਬ)-ਹਮੇਸ਼ਾਂ ਹੀ ਵਿਵਾਦਾਂ ਵਿਚ ਰਹਿਣ ਵਾਲੇ ਗਾਇਕ ਗੁਰਦਾਸ ਮਾਨ ਹੁਣ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਉਨ੍ਹਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਬੜੀ ਤੇਜ਼ੀ ਨਾਲ ਫੈਲ ਰਹੀ ਹੈ ਜਿਸ ਵਿੱਚ ਗੁਰਦਾਸ ਮਾਨ ਕਹਿ ਰਹੇ ਹਨ ਡੇਰਾ ਨਕੋਦਰ ਦੇ ਮੁਖੀ ਸਾਈਂ ਲਾਡੀ ਸ਼ਾਹ ਸਿੱਖਾਂ ਦੇ ਤੀਜੇ ਗੁਰੂ ਅਮਰਦਾਸ ਜੀ ਦੀ ਅੰਸ਼ ਬੰਸ ਵਿਚੋਂ ਹਨ। ਉਕਤ ਵੀਡੀਓ ਵਾਇਰਲ ਹੋਣ ਤੋਂ ਬਾਅਦ ਗੁਰਦਾਸ ਮਾਨ ਦਾ ਸਿੱਖ ਭਾਈਚਾਰੇ ਵੱਲੋਂ ਵੱਡੇ ਪੱਧਰ ਤੇ ਵਿਰੋਧ ਕੀਤਾ ਜਾ ਰਿਹਾ ਹੈ।ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਭਾਜਪਾ ਦੇ ਪਿਛਲੇ ਸਾਲ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਬਿਆਨ ਦਿੱਤਾ ਸੀ ਕਿ ਭਾਰਤ ਵਿੱਚ ਇੱਕ ਹਿੰਦੀ ਬੋਲੀ ਹੀ ਹੋਣੀ ਚਾਹੀਦੀ ਹੈ। ਅਮਿਤ ਸ਼ਾਹ ਦੇ ਇਸ ਬਿਆਨ ਤੋਂ ਬਾਅਦ ਗਰਦਾਸ ਮਾਨ ਨੇ ਵੀ ਕਿਹਾ ਸੀ ਕਿ ਭਾਰਤ ਵਿਚ ਇੱਕ ਹਿੰਦੀ ਬੋਲੀ ਹੀ ਹੋਣੀ ਚਾਹੀਦੀ ਹੈ। ਅਮਿਤ ਸ਼ਾਹ ਇਹ ਬਿਆਨ ਦੇ ਕੇ ਬੁਰੀ ਤਰ੍ਹਾਂ ਘਿਰ ਗਏ ਸਨ ਅਤੇ ਉਨ੍ਹਾਂ ਨੂੰ ਉਕਤ ਬਿਆਨ ਵਾਪਸ ਲੈਣਾ ਪਿਆ ਸੀ ਪਰ ਗੁਰਦਾਸ ਮਾਨ ਆਪਣੀ ਜ਼ਿੱਦ ਤੇ ਅੜੇ ਰਹੇ ਸਨ ਜਿਸ ਕਾਰਨ ਉਨ੍ਹਾਂ ਦਾ ਕੈਨੇਡਾ ਵਿੱਚ ਵੱਡੇ ਪੱਧਰ ਤੇ ਵਿਰੋਧ ਹੋਇਆ ਸੀ। ਕੈਨੇਡਾ ਦੇ ਹੀ ਇੱਕ ਪ੍ਰੋਗਰਾਮ ਵਿਚ ਗੁਰਦਾਸ ਮਾਨ ਨੇ ਪੰਜਾਬੀ ਨੌਜਵਾਨ ਜੋ ਕਿ ਗਰਦਾਸ ਮਾਨ ਦਾ ਵਿਰੋਧ ਕਰ ਰਿਹਾ ਸੀ ਮਾਨ
ਉਸ ਨੂੰ ਗੰਦੀ ਗਾਲ ਤੱਕ ਕੱਢ ਦਿੱਤੀ ਸੀ। ਜਿਸ ਤੋਂ ਬਾਅਦ ਪੰਜਾਬ ਵਿਚ ਗੁਰਦਾਸ ਮਾਨ ਦਾ ਵੱਡੇ ਪੱਧਰ ਤੇ ਵਿਰੋਧ ਹੋਇਆ ਅਤੇ ਉਸ ਨੂੰ ਪੰਜਾਬ ਅਤੇ ਵਿਦੇਸ਼ਾਂ ਵਿਚ ਪ੍ਰੋਗਰਾਮ ਮਿਲਣੇ ਬੰਦ ਹੋ ਗਏ ਸਨ।
ਇਕ ਦੋ ਦਿਨ ਤੋਂ ਗੁਰਦਾਸ ਮਾਨ ਦੀ ਇਕ ਹੋਰ ਵੀਡੀਓ ਵਾਇਰਲ ਹੋਈ ਜਿਸ ਵਿਚ ਉਨ੍ਹਾਂ ਨੇ ਡੇਰਾ ਨਕੋਦਰ ਦੇ ਮੁਖੀ ਸਾਈਂ ਲਾਡੀ ਸ਼ਾਹ ਨੂੰ ਗੁਰੂ ਅਮਰਦਾਸ ਜੀ ਦੀ ਅੰਸ਼-ਵੰਸ਼ ਕਹਿ ਦਿੱਤਾ ਹੈ ਇਸ ਵੀਡੀਓ ਤੋਂ ਬਾਅਦ ਗੁਰਦਾਸ ਮਾਨ ਦਾ ਵਿਰੋਧ ਵੱਡੇ ਪੱਧਰ ਤੇ ਪੰਜਾਬ ਵਿੱਚ ਪਾਇਆ ਜਾ ਰਿਹਾ ਹੈ ਆਉਣ ਵਾਲੇ ਦਿਨਾਂ ਵਿਚ ਗੁਰਦਾਸ ਮਾਨ ਦਾ ਵਿਰੋਧ ਦਾ ਵਿਰੋਧ ਹੋਰ ਤਿੱਖਾ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

Leave a Reply

Your email address will not be published. Required fields are marked *