*ਐਸਐਸਪੀ ਜਲੰਧਰ ਦਫਤਰ ਦੇ ਅੱਗੇ ਧਰਨਾ ਲਗਾ ਕੇ ਬੈਠੇ ਸਿੱਖ ਸੰਗਠਨਾਂ ਨੇ ਕਿਹਾ ਕਿ ਗੁਰਦਾਸ ਮਾਨ ਵਿਰੁੱਧ ਪਰਚਾ ਦਰਜ ਕਰਵਾ ਹੀ ਉਹ ਧਰਨਾ ਚੁੱਕਣਗੇ*

क्राइम पंजाब
Spread the love

ਜਲੰਧਰ (ਦਾ ਮਿਰਰ ਪੰਜਾਬ)-ਹਮੇਸ਼ਾਂ ਹੀ ਵਿਵਾਦਾਂ ਵਿਚ ਰਹਿਣ ਵਾਲੇ ਗਾਇਕ ਗੁਰਦਾਸ ਮਾਨ ਜਿੰਨਾ ਦੀ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਬੜੀ ਤੇਜ਼ੀ ਨਾਲ ਫੈਲੀ ਸੀ ਜਿਸ ਵਿੱਚ ਗੁਰਦਾਸ ਮਾਨ ਕਹਿ ਰਹੇ ਹਨ ਡੇਰਾ ਨਕੋਦਰ ਦੇ ਮੁਖੀ ਸਾਈਂ ਲਾਡੀ ਸ਼ਾਹ ਸਿੱਖਾਂ ਦੇ ਤੀਜੇ ਗੁਰੂ ਅਮਰਦਾਸ ਜੀ ਦੀ ਅੰਸ਼ ਬੰਸ ਵਿਚੋਂ ਹਨ। ਇਸ ਵੀਡੀਓ ਤੋਂ ਬਾਅਦ ਅੱਜ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਤੇ ਹੋ ਰਹੇ ਵਿਰੋਧ ਤੋਂ ਬਾਅਦ video ਪਾ ਕੇ ਮਾਫੀ ਮੰਗ ਲਈ ਸੀ ਪਰ

 ਦੂਜੇ ਪਾਸੇ ਜਲੰਧਰ ਦੇ ਐਸ ਐਸ ਪੀ ਦਫਤਰ ਦੇ ਅੱਗੇ ਧਰਨਾ ਲਗਾਕੇ ਬੈਠੇ ਸਿੱਖ ਸੰਗਠਨਾਂ ਨੇ ਕਿਹਾ ਹੈ ਕਿ ਜਿੰਨੇ ਸਮੇਂ ਤੱਕ ਗੁਰਦਾਸ ਮਾਨ ਤੇ ਪਰਚਾ ਦਰਜ ਨਹੀਂ ਹੋ ਜਾਂਦਾ ਉਹ ਧਰਨਾ ਨਹੀਂ ਚੁੱਕਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਗੁਰਦਾਸ ਮਾਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਬੀਤੇ ਕੱਲ ਤੋਂ ਹੀ ਐਸਐਸਪੀ ਜਲੰਧਰ ਦਿਹਾਤੀ ਦੇ ਦਫਤਰ ਅੱਗੇ ਧਰਨਾ ਲਗਾ ਕੇ ਬੈਠੇ ਹਨ ਅਤੇ ਮੰਗ ਕਰ ਰਹੇ ਹਨ ਕਿ ਗੁਰਦਾਸ ਮਾਨ ਉੱਤੇ ਪਰਚਾ ਦਰਜ ਕੀਤਾ ਜਾਵੇ। ਇਸੇ ਸੰਬੰਧ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਪ੍ਰਧਾਨ ਤਜਿੰਦਰ ਸਿੰਘ ਪਰਦੇਸੀ ਨੇ ਕਿਹਾ ਕਿ ਗੁਰਦਾਸ ਮਾਨ ਨੇ ਸਿੱਖ ਸੰਗਤਾਂ ਦੇ ਹਿਰਦੇ ਬਲੂੰਦਰੇ ਹਨ ਇਸ ਵਿਰੁੱਧ ਤਰੁੰਤ ਹੀ ਪਰਚਾ ਦਰਜ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕੇ ਜਿੰਨੇ ਸਮੇਂ ਤੱਕ ਗੁਰਦਾਸ ਮਾਨ ਵਿਰੁੱਧ ਪਰਚਾ ਦਰਜ ਨਹੀਂ ਹੁੰਦਾ ਇਸੇ ਤਰ੍ਹਾਂ ਹੀ ਧਰਨਾ ਜਾਰੀ ਰਹੇਗਾ।
ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਦਾ ਵਿਵਾਦਾਂ ਨਾਲ ਪਹਿਲਾ ਵੀ ਵੱਡੇ ਪੱਧਰ ਤੇ ਵਾਸਤਾ ਰਿਹਾ ਹੈ ਪਿਛਲੇ ਸਾਲ ਭਾਜਪਾ ਦੇ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਬਿਆਨ ਦਿੱਤਾ ਸੀ ਕਿ ਭਾਰਤ ਵਿੱਚ ਇੱਕ ਰਾਸ਼ਟਰੀ ਭਾਸ਼ਾ ਹਿੰਦੀ ਬੋਲੀ ਹੀ ਹੋਣੀ ਚਾਹੀਦੀ ਹੈ। ਅਮਿਤ ਸ਼ਾਹ ਦੇ ਇਸ ਬਿਆਨ ਤੋਂ ਬਾਅਦ ਗਰਦਾਸ ਮਾਨ ਨੇ ਵੀ ਕਿਹਾ ਸੀ ਕਿ ਭਾਰਤ ਵਿਚ ਇੱਕ ਰਾਸ਼ਟਰੀ ਭਾਸ਼ਾਵਾਂ ਹਿੰਦੀ ਬੋਲੀ ਹੀ ਹੋਣੀ ਚਾਹੀਦੀ ਹੈ। ਅਮਿਤ ਸ਼ਾਹ ਇਹ ਬਿਆਨ ਦੇ ਕੇ ਬੁਰੀ ਤਰ੍ਹਾਂ ਘਿਰ ਗਏ ਸਨ ਅਤੇ ਉਨ੍ਹਾਂ ਨੂੰ ਉਕਤ ਬਿਆਨ ਵਾਪਸ ਲੈਣਾ ਪਿਆ ਸੀ ਪਰ ਗੁਰਦਾਸ ਮਾਨ ਆਪਣੀ ਜ਼ਿੱਦ ਤੇ ਅੜੇ ਰਹੇ ਸਨ ਜਿਸ ਕਾਰਨ ਉਨ੍ਹਾਂ ਦਾ ਕੈਨੇਡਾ ਵਿੱਚ ਵੱਡੇ ਪੱਧਰ ਤੇ ਵਿਰੋਧ ਹੋਇਆ ਸੀ। ਕੈਨੇਡਾ ਦੇ ਹੀ ਇੱਕ ਪ੍ਰੋਗਰਾਮ ਵਿਚ ਗੁਰਦਾਸ ਮਾਨ ਨੇ ਪੰਜਾਬੀ ਨੌਜਵਾਨ ਜੋ ਕਿ ਗਰਦਾਸ ਮਾਨ ਦਾ ਵਿਰੋਧ ਕਰ ਰਿਹਾ ਸੀ ਮਾਨ ਉਸ ਨੂੰ ਗੰਦੀ ਗਾਲ ਤੱਕ ਕੱਢ ਦਿੱਤੀ ਸੀ। ਜਿਸ ਤੋਂ ਬਾਅਦ ਪੰਜਾਬ ਵਿਚ ਗੁਰਦਾਸ ਮਾਨ ਦਾ ਵੱਡੇ ਪੱਧਰ ਤੇ ਵਿਰੋਧ ਹੋਇਆ ਅਤੇ ਉਸ ਨੂੰ ਪੰਜਾਬ ਅਤੇ ਵਿਦੇਸ਼ਾਂ ਵਿਚ ਪ੍ਰੋਗਰਾਮ ਮਿਲਣੇ ਬੰਦ ਹੋ ਗਏ ਸਨ। ਇਸ ਵਾਰ ਗੁਰਦਾਸ ਮਾਨ ਫਿਰ ਤੋਂ ਇੱਕ ਨਵੇਂ ਵਿਵਾਦ ਵਿੱਚ ਘਿਰ ਗਏ ਹਨ ਹੁਣ ਦੇਖਣਾ ਇਹ ਹੋਵੇਗਾ ਕਿ ਗੁਰਦਾਸ ਮਾਨ ਸੀਖਾਂ ਪਿੱਛੇ ਜਾਣਗੇ ਜਾਂ ਫੇਰ ਸਿੱਖ ਮਾਫ਼ ਕਰ ਦੇਣਗੇ।

Leave a Reply

Your email address will not be published. Required fields are marked *