ਚੰਡੀਗੜ੍ਹ,24 ਅਗਸਤ(ਦਾ ਮਿਰਰ ਪੰਜਾਬ) ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਸੈਕਟਰ-2 ਸਥਿਤ ਕੋਠੀ ਨੰਬਰ 9 ਵਿੱਚ ਹੋਈ ।
ਜਾਣਕਾਰੀ ਸਾਹਮਣੇ ਆਈ ਹੈ ਕਿ ਕੈਪਟਨ ਦੇ ਕੰਮ ਕਾਜ ਦੇ ਵਿਰੋਧ ਵਿਚ ਇਹ ਬੈਠਕ ਕੀਤੀ ਜਾ ਰਹੀ ਹੈ ਇਸ ਮੀਟਿੰਗ ਵਿੱਚ ਪੰਜਾਬ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ,ਪਰਗਟ ਸਿੰਘ , ਅਮਰਿੰਦਰ ਰਾਜਾ ਵੜਿੰਗ ,ਦਵਿੰਦਰ ਘੁਬਾਇਆ, ਪਰਮਿੰਦਰ ਸਿੰਘ ਪਿੰਕੀ ,ਸੁਖਜਿੰਦਰ ਰੰਧਾਵਾ,ਅਵਤਾਰ ਹੈਨਰੀ (ਜੂਨੀਅਰ), ਹਰਜੋਤ ਕਮਲ, ਅਮਰੀਕ ਸਿੰਘ, ਸੰਤੋਖ ਸਿੰਘ ਸਮੇਤ 30 ਦੇ ਕਰੀਬ ਮੰਤਰੀ ਅਤੇ ਵਿਧਾਇਕਾਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਕਿਸ ਮਾਮਲੇ ਤੇ ਚਰਚਾ ਹੋਈ ਇਸ ਦੇ ਬਾਰੇ ਵਿੱਚ ਕਿਸੇ ਵੀ ਵਿਧਾਇਕ ਨੇ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ।





