ਚੰਡੀਗੜ੍ਹ,24 ਅਗਸਤ(ਦਾ ਮਿਰਰ ਪੰਜਾਬ) ਪੰਜਾਬ ਕਾਂਗਰਸ ਦੇ ਵਿਧਾਇਕਾਂ ਦੀ ਮੀਟਿੰਗ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਦੀ ਸੈਕਟਰ-2 ਸਥਿਤ ਕੋਠੀ ਨੰਬਰ 9 ਵਿੱਚ ਹੋਈ । ਜਾਣਕਾਰੀ ਸਾਹਮਣੇ ਆਈ ਹੈ ਕਿ ਕੈਪਟਨ ਦੇ ਕੰਮ ਕਾਜ ਦੇ ਵਿਰੋਧ ਵਿਚ ਇਹ ਬੈਠਕ ਕੀਤੀ ਜਾ ਰਹੀ ਹੈ ਇਸ ਮੀਟਿੰਗ ਵਿੱਚ ਪੰਜਾਬ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ,ਪਰਗਟ ਸਿੰਘ , ਸੁਖ ਸਰਕਾਰੀਆ, ਅਮਰਿੰਦਰ ਰਾਜਾ ਵੜਿੰਗ ,ਦਵਿੰਦਰ ਘੁਬਾਇਆ, ਪਰਮਿੰਦਰ ਸਿੰਘ ਪਿੰਕੀ ,ਸੁਖਜਿੰਦਰ ਰੰਧਾਵਾ,ਅਵਤਾਰ ਹੈਨਰੀ (ਜੂਨੀਅਰ), ਹਰਜੋਤ ਕਮਲ, ਅਮਰੀਕ ਸਿੰਘ, ਸੰਤੋਖ ਸਿੰਘ ਸਮੇਤ 30 ਦੇ ਕਰੀਬ ਮੰਤਰੀ ਅਤੇ ਵਿਧਾਇਕਾਂ ਨੇ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਮੰਤਰੀਆਂ ਅਤੇ ਵਿਧਾਇਕਾਂ ਨੇ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਤੇ ਉਹਨਾਂ ਨੂੰ ਕੋਈ ਵੀ ਭਰੋਸਾ ਨਹੀਂ ਰਿਹਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਜੋ ਵੱਡੇ ਵਾਅਦੇ ਪੰਜਾਬੀਆਂ ਨਾਲ ਕੀਤੇ ਸਨ ਉਨ੍ਹਾਂ ਉਤੇ ਕੋਈ ਕੰਮ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ੇ ਵੀ ਉਵੇਂ ਹੀ ਚੱਲ ਰਹੇ ਹਨ, ਬਰਗਾੜੀ ਦੇ ਦੋਸ਼ੀਆਂ ਨੂੰ ਕੋਈ ਵੀ ਸਜ਼ਾ ਨਹੀਂ ਹੋਈ ਅਤੇ ਹੋਰ ਵੀ ਕਈ ਮੁੱਦਿਆਂ ਤੇ ਕੈਪਟਨ ਨੇ ਕੰਮ ਨਹੀਂ ਕੀਤਾ ਹੈ। ਉਕਤ ਲੀਡਰਾਂ ਨੇ ਕਿਹਾ ਕਿ ਇਸ ਸਬੰਧ ਵਿੱਚ ਸਾਡੀ 5 ਮੈਂਬਰੀ ਕਮੇਟੀ ਜਿਸ ਵਿੱਚ ਚਰਨਜੀਤ ਸਿੰਘ ਚੰਨੀ, ਪਰਗਟ ਸਿੰਘ ,ਤ੍ਰਿਪਤ ਰਾਜਿੰਦਰ ਸਿੰਘ ਬਾਜਵਾ,ਸੁਖਜਿੰਦਰ ਸਿੰਘ ਰੰਧਾਵਾ ਸ਼ਾਮਲ ਹਨ ਜੋ ਦਿੱਲੀ ਵਿਖੇ ਹਾਈਕਮਾਂਡ ਨਾਲ ਮੀਟਿੰਗ ਕਰੇਗੀ। ਉਕਤ ਲੀਡਰਾਂ ਨੇ ਕਿਹਾ ਕਿ ਸਾਨੂੰ ਪੰਜਾਬ ਦੀ ਲੀਡਰਸ਼ਿਪ ਤੇ ਕੋਈ ਭਰੋਸਾ ਨਹੀਂ ਰਿਹਾ ਅਸੀਂ ਹਾਈਕਮਾਂਡ ਨਾਲ ਮਿਲ ਕੇ ਪੰਜਾਬ ਦੀ ਲੀਡਰਸ਼ਿਪ ਬਦਲਣ ਲਈ ਕਹਾਂਗੇ।





