ਚੰਡੀਗੜ੍ਹ 24 ਅਗਸਤ( ਦਾ ਮਿਰਰ ਪੰਜਾਬ) ਗੰਨਾ ਕਾਸ਼ਤਕਾਰਾਂ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਹੋਈ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀਆਂ ਸਾਰੀਆਂ ਹੀ ਮੰਗਾਂ ਮੰਨ ਲਈਆਂ ਹਨ। ਸਰਕਾਰ ਨੇ ਗੰਨਾ ਕਿਸਾਨਾਂ ਨਾਲ ਕੀਤੀ ਇਸ ਮੀਟਿੰਗ ਵਿੱਚ ਗੰਨੇ ਦੀਆਂ ਕੀਮਤਾਂ 35 ਰੁਪਏ ਪ੍ਰਤੀ ਕੁਇੰਟਲ ਤੱਕ ਵਧਾਉਣ ਦਾ ਨਿਰਣਾ ਕੀਤਾ ਹੈ। ਹੁਣ ਗੰਨੇ ਸੂਬਾ ਸਰਕਾਰ 360 ਰੁਪਏ ਪ੍ਰਤੀ ਕੁਇੰਟਲ ਦੀਆਂ ਕੀਮਤਾਂ ਤੇ ਗੰਨਾ ਖਰੀਦੇਗੀ। ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਜਲੰਧਰ ਦੇ ਨੈਸ਼ਨਲ ਹਾਈਵੇਅ ਤੇ ਲੱਗੇ ਧਰਨੇ ਨੂੰ ਕਿਸਾਨ ਹਟਾ ਦੇਣਗੇ। ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਦੀਆਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾਇਆ।





