*ਗੁਰੂ ਰਵਿਦਾਸ ਜਨਮ ਅਸਥਾਨ ਮੰਦਿਰ ਕਾਂਸ਼ੀ ਦੇ ਖੋਜ ਕਰਤਾ ਸੰਤ ਬੰਤਾ ਰਾਮ ਘੇੜਾ ਦੇ ਜਨਮ ਦਿਵਸ ਸਮਾਗਮ 28-29 ਨੂੰ-ਸੰਤ ਸਰਵਣ ਦਾਸ, ਸੰਤ ਸਤਵਿੰਦਰ ਹੀਰਾ, ਸੰਤ ਸੁਰਿੰਦਰ ਦਾਸ*

पंजाब
Spread the love

ਹੁਸ਼ਿਆਰਪਰ (ਦਾ ਮਿਰਰ ਪੰਜਾਬ)-ਆਲ ਇੰਡੀਆ ਆਦਿ ਧਰਮ ਸਾਧੂ ਸਮਾਜ ਦੇ ਕੌਮੀ ਪ੍ਰਧਾਨ ਸੰਤ ਸਰਵਣ ਦਾਸ, ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਅਤੇ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ (ਅੰਮ੍ਰਿਤ-ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਵੱਲੋਂ ਸ੍ਰੀ ਚਰਨ ਛੋਹ ਗੰਗਾ (ਅੰਮ੍ਰਿਤ-ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਖੋਜ ਕਰਤਾ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਬਾਨੀ ਸੰਤ ਬੰਤਾ ਰਾਮ ਘੇੜਾ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨ ਛੋਹ ਗੰਗਾ ਵਿਖੇ ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮਿਤੀ 28 ਅਗਸਤ ਸ਼ਾਮ ਅਤੇ 29 ਅਗਸਤ ਨੂੰ ਹੋਣ ਵਾਲੇ ਸਮਾਗਮ ਲਈ ਸੰਗਤਾਂ ਨੂੰ ਪਰਿਵਾਰਾਂ ਸਮੇਤ ਪੁੱਜ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕਰਨ ਦੀ ਬੇਨਤੀ ਕੀਤੀ ਹੈ। ਜਾਣਕਾਰੀ ਦਿੰਦਿਆ ਸੰਤ ਸੁਰਿੰਦਰ ਦਾਸ ਜੀ ਨੇ ਕਿਹਾ ਕਿ ਸੰਤਾ ਬੰਤਾ ਰਾਮ ਘੇੜਾ ਜੀ ਨੇ ਸ੍ਰੀ ਗੁਰੂ ਰਵਿਦਾਸ ਜਨਮ ਅਸਥਾਨ ਸੀਰ ਗੋਵਰਧਨਪੁਰ, ਇਤਿਹਾਸਕ ਧਰਮ ਅਸਥਾਨ ਖੁਰਾਲੀ ਤੇ ਸ੍ਰੀ ਚਰਨ ਛੋਹ ਗੰਗਾ (ਅੰਮ੍ਰਿਤ ਕੁੰਡ) ਸੱਚਖੰਡ ਸ੍ਰੀ ਖੁਰਾਲਗੜ੍ਹ ਸਾਹਿਬ, ਇਤਿਹਾਸਕ ਧਰਮ ਸਥਾਨ ਪਹਾੜੀ ਚੱਪਲੀ ਸਾਹਿਬ, ਇਤਿਹਾਸਕ ਧਰਮ ਅਸਥਾਨ ਅੰਮ੍ਰਿਤਕੁੰਡ ਨਾਲਚਾ ਸਾਹਿਬ, ਮੱਧ ਪ੍ਰਦੇਸ਼, ਇਤਿਹਾਸਿਕ ਧਰਮ ਅਸਥਾਨ ਜੂਨਾ ਗੜ੍ਹ ਸਾਹਿਬ, ਇਤਿਹਾਸਿਕ ਧਰਮ ਅਸਥਾਨ ਆਦਿ ਖੋਜ ਕਰਕੇ ਕੌਮ ਦੇ ਸਪੁਰਦ ਕੀਤੇ ਹਨ। ਕੌਮ ਲਈ ਆਪਣਾ ਸਾਰਾ ਜੀਵਨ ਨਿਛਾਵਰ ਕਰਨ ਵਾਲੇ ਬਾਬਾ ਬੰਤਾ ਰਾਮ ਘੇੜਾ ਜੀ ਦੇ ਜਨਮ ਦਿਵਸ ਸਮਾਗਮ ਪੂਰੇ ਵਿਸ਼ਵ ਅੰਦਰ ਆਦਿ ਧਰਮੀ ਸੰਗਤ ਵੱਲੋਂ ਮਨਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੰਤ ਬੰਤਾ ਰਾਮ ਘੇੜਾ ਜੀ ਦੀ ਕੌਮ ਪ੍ਰਤੀ ਸੇਵਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਉਨ੍ਹਾਂ ਵੱਲੋਂ ਚਲਾਈ ਗਈ ਇਤਿਹਾਸਕ ਅਸਥਾਨਾਂ ਦੀ ਖੋਜ ਲਹਿਰ ਲਗਾਤਾਰ ਚੱਲ ਰਹੀ ਹੈ ਅਤੇ ਉਨ੍ਹਾਂ ਵੱਲੋਂ ਕੌਮ ਲਈ ਖੋਜ ਕੀਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸਕ ਅਸਥਾਨਾਂ ‘ਤੇ ਅੱਜ ਪੂਰੇ ਵਿਸ਼ਵ ਤੋਂ ਸੰਗਤਾਂ ਨਤਮਸਤਕ ਹੋ ਕੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ।

Leave a Reply

Your email address will not be published. Required fields are marked *