*ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਤਿੰਨ ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ*

पंजाब पॉलिटिक्स
Spread the love

ਚੰਡੀਗੜ੍ਹ 29 ਅਗਸਤ (ਦਾ ਮਿਰਰ ਪੰਜਾਬ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ 2022 ਵਿਚ ਆ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਸ ਬਾਦਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰਾਮਪੁਰਫੂਲ ਤੋਂ ਸਾਬਕਾ ਮੰਤਰੀ ਸ ਸਿਕੰਦਰ ਸਿੰਘ ਮਲੂਕਾ , ਬਠਿੰਡਾ ਦਿਹਾਤੀ ਐਸ ਸੀ ਹਲਕੇ ਤੋਂ ਸ ਪਰਕਾਸ਼ ਸਿੰਘ ਭੱਟੀ ਅਤੇ ਭੁੱਚੋ ਐਸ ਸੀ ਹਲਕੇ ਤੋਂ ਸ ਦਰਸ਼ਨ ਸਿੰਘ ਕੋਟਫੱਤਾ ਪਾਰਟੀ ਦੇ ਉਮੀਦਵਾਰ ਹੋਣਗੇ।


ਦੂਜੇ ਪਾਸੇ ਸਿਕੰਦਰ ਸਿੰਘ ਮਲੂਕਾ ਇਸ ਫੈਸਲੇ ਤੋਂ ਨਰਾਜ਼ ਨਜ਼ਰ ਆ ਰਹੇ ਹਨ ਉਨ੍ਹਾਂ ਕਿਹਾ ਹੈ ਕਿ ਪਾਰਟੀ ਨੇ ਮੇਰੇ ਤੋਂ ਪੁੱਛੇ ਬਗ਼ੈਰ ਹੀ ਰਾਮਪੁਰਾ ਫੂਲ ਤੋਂ ਮੇਰਾ ਨਾਮ ਐਲਾਨ ਦਿੱਤਾ ਹੈ। ਜਦ ਕੇ ਉਥੋਂ ਪਿਛਲੇ ਦੋ ਸਾਲਾਂ ਤੋਂ ਮੇਰੇ ਬੇਟੇ ਗੁਰਪ੍ਰੀਤ ਸਿੰਘ ਮਲੂਕਾ ਮਿਹਨਤ ਕਰ ਰਹੇ ਹਨ ਉਹ ਹੀ ਰਾਮਪੁਰਾਫੂਲ ਤੋਂ ਚੋਣ ਨਹੀਂ ਲੜਨਗੇ। ਉਹਨਾਂ ਕਿਹਾ ਕਿ ਮੈਂ ਪਿਛਲੇ ਦੋ ਸਾਲਾਂ ਤੋਂ ਮੌੜ ਮੰਡੀ ਤੋਂ ਕੰਮ ਕਰ ਰਿਹਾ ਹਾਂ ਮੈਂ ਏਥੋਂ ਹੀ ਚੋਣ ਲੜਾਂਗਾ।

Leave a Reply

Your email address will not be published. Required fields are marked *