*ਹਰੀਸ਼ ਰਾਵਤ ਵੱਲੋਂ ਪ੍ਰਦੇਸ਼ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿੰਦਾ*

पंजाब
Spread the love

ਅੰਮ੍ਰਿਤਸਰ, 1 ਸਤੰਬਰ( ਦਾ ਮਿਰਰ ਪੰਜਾਬ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਂਗਰਸ ਆਗੂ ਸ੍ਰੀ ਹਰੀਸ਼ ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨਾਂ ਦੀ ਤੁਲਨਾ ਪੰਜ ਪਿਆਰਿਆਂ ਨਾਲ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਦੇ ਆਗੂਆਂ ਵੱਲੋਂ ਜਾਣਬੁਝ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਹੈ। ਹਰੀਸ਼ ਰਾਵਤ ਨੇ ਸਿੱਖ ਪ੍ਰੰਪਰਾਵਾਂ ਅਤੇ ਸਿਧਾਂਤਾਂ ਨੂੰ ਨੀਵਾਂ ਦਿਖਾਉਂਦਿਆਂ ਆਪਣੀ ਪਾਰਟੀ ਦੇ ਆਗੂਆਂ ਨੂੰ ਪੰਜ ਪਿਆਰੇ ਆਖ ਕੇ ਚੰਗਾ ਨਹੀਂ ਕੀਤਾ। ਬੀਬੀ ਜਗੀਰ ਕੌਰ ਨੇ ਆਖਿਆ ਕਿ ਪੰਜ ਪਿਆਰੇ ਦਸਵੇਂ ਪਾਤਸ਼ਾਹ ਜੀ ਦੇ ਸਾਜੇ ਨਿਵਾਜੇ ਹਨ, ਜਿਨ੍ਹਾਂ ਦੀ ਤੁਲਨਾ ਕਿਸੇ ਨਾਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਭਾਵੇਂ ਸ੍ਰੀ ਹਰੀਸ਼ ਰਾਵਤ ਨੇ ਜਨਤਕ ਤੌਰ ’ਤੇ ਮੁਆਫ਼ੀ ਮੰਗ ਲਈ ਹੈ, ਪਰ ਇਸ ਦਾ ਮਤਲਬ ਇਹ ਵੀ ਨਹੀਂ ਕਿ ਕੋਈ ਸਿੱਖ ਰਵਾਇਤਾਂ ਅਤੇ ਸਿਧਾਂਤਾਂ ਨੂੰ ਸੱਟ ਮਾਰੇ ਅਤੇ ਫਿਰ ਮੁਆਫ਼ੀ ਮੰਗ ਲਵੇ। ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਆਪਣੇ ਦਾਇਰੇ ਵਿਚ ਰਹਿਣਾ ਚਾਹੀਦਾ ਹੈ ਅਤੇ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ।

Leave a Reply

Your email address will not be published. Required fields are marked *