*ਵਿਧਾਇਕ ਰਾਜਿੰਦਰ ਬੇਰੀ ਅਤੇ ਗੁਰਨਾਮ ਸਿੰਘ ਮੁਲਤਾਨੀ ਵੱਲੋਂ ਲੱਧੇਵਾਲੀ ਸਕੂਲ ਦੇ ਕਮਰਿਆਂ ਦਾ ਉਦਘਾਟਨ*

Uncategorized
Spread the love

ਜਲੰਧਰ( ਦਾ ਮਿਰਰ ਪੰਜਾਬ)- : ਹਲਕਾ ਸੈਂਟਰਲ ਦੇ ਵਿਧਾਇਕ ਰਾਜਿੰਦਰ ਬੇਰੀ ਅਤੇ ਗੁਰਨਾਮ ਸਿੰਘ ਮੁਲਤਾਨੀ ਵੱਲੋਂ ਸ਼ਹੀਦ ਲੈਫਟੀਨੈਂਟ ਗੁਰਵਿੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੱਧੇਵਾਲੀ ਵਿਖੇ ਬਣਾਏ ਗਏ ਤਿੰਨ ਕਮਰਿਆਂ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਲੰਧਰ ਹਰਿੰਦਰਪਾਲ ਸਿੰਘ ਸਕੂਲ ਦੇ ਪਿੰ੍ਸੀਪਲ ਤੇਜਿੰਦਰ ਸਿੰਘ, ਕੌਂਸਲਰ ਮਨਦੀਪ ਕੌਰ ਮੁਲਤਾਨੀ, ਕੌਂਸਲਰ ਸ਼ਮਸ਼ੇਰ ਸਿੰਘ ਖਹਿਰਾ, ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸਤਨਾਮ ਕੌਰ ਹਾਜ਼ਰ ਰਹੇ। ਸਕੂਲ ਦੇ ਪਿੰ੍ਸੀਪਲ ਤਜਿੰਦਰ ਸਿੰਘ ਨੇ ਦੱਸਿਆ ਕਿ ਨਾਬਾਰਡ 26 ਅਤੇ ਸਮੱਗਰਾ ਸਿੱਖਿਆ ਮੁਹਿੰਮ ਤਹਿਤ ਮਿਲੀ ਗ੍ਾਂਟ ਨਾਲ ਤਿੰਨ ਕਮਰਿਆਂ ਦੀ ਉਸਾਰੀ ਕੀਤੀ ਗਈ। ਇਸ ਮੌਕੇ ਉਨ੍ਹਾਂ ਸਕੂਲ ਦੀਆਂ ਪ੍ਰਰਾਪਤੀਆਂ ਅਤੇ ਵਧੀਆ ਨਤੀਜਿਆਂ ‘ਤੇ ਚਾਨਣਾ ਪਾਇਆ। ਸਰਕਾਰ ਵੱਲੋਂ ਸਕੂਲ ਲਈ ਗ੍ਾਂਟ ਭੇਜਣ ਦਾ ਧੰਨਵਾਦ ਕਰਦਿਆਂ ਉਨ੍ਹਾਂ ਵਿਧਾਇਕ ਰਾਜਿੰਦਰ ਬੇਰੀ ਨੂੰ ਸਕੂਲ ਦੀਆਂ ਲੋੜਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਵਿਧਾਇਕ ਰਜਿੰਦਰ ਬੇਰੀ ਨੇ ਕਿਹਾ ਕਿ ਇਹ ਸਕੂਲ ਮੇਰੇ ਇਲਾਕੇ ਦੇ ਕੁਝ ਇਕ ਖਾਸ ਸਕੂਲਾਂ ਵਿਚੋਂ ਇਕ ਹੈ ਤੇ ਲਗਾਤਾਰ ਤਰੱਕੀ ਦੇ ਰਾਹ ‘ਤੇ ਚੱਲ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਹਰਿੰਦਰਪਾਲ ਸਿੰਘ ਨੇ ਕਿਹਾ ਕਿ ਇਹ ਸਕੂਲ ਪਿੰ੍ਸੀਪਲ ਤੇਜਿੰਦਰ ਸਿੰਘ ਦੀ ਅਗਵਾਈ ਅਤੇ ਸਟਾਫ ਦੀ ਮਿਹਨਤ ਸਦਕਾ ਲਗਾਤਾਰ ਵਧੀਆ ਕੰਮ ਕਰਦਾ ਆ ਰਿਹਾ ਹੈ।

ਇਲਾਕੇ ਦੇ ਕੌਂਸਲਰ ਮਨਦੀਪ ਕੌਰ ਮੁਲਤਾਨੀ ਅਤੇ ਸ਼ਮਸ਼ੇਰ ਸਿੰਘ ਖਹਿਰਾ ਨੇ ਸਕੂਲ ਦੇ ਪਿੰ੍ਸੀਪਲ ਅਤੇ ਸਟਾਫ ਵੱਲੋਂ ਵਧੀਆ ਕਾਰਗੁਜ਼ਾਰੀ ਦਿਖਾਉਣ ‘ਤੇ ਉਨ੍ਹਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦੀ ਇੰਗਲਿਸ਼ ਬੂਸਟਰ ਕਲੱਬ ਦੇ ਅਧਿਆਪਕਾਂ ਨੂੰ ਪਿਛਲੇ ਸਮੇਂ ਵਿਚ ਵਧੀਆ ਕੰਮ ਕਰਨ ਲਈ ਅਤੇ ਸਕੂਲ ਦੀ ਸਾਇੰਸ ਲੈਬ ਨੂੰ ਨਵੀਂ ਦਿੱਖ ਦੇਣ ਲਈ ਸਾਰੇ ਸਾਂਝ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਿੰ੍ਸੀਪਲ ਤਜਿੰਦਰ ਸਿੰਘ ਤੇ ਸਕੂਲ ਸਟਾਫ਼ ਵੱਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ, ਸਟਾਫ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਰਹੇ।

Leave a Reply

Your email address will not be published. Required fields are marked *