ਜਲੰਧਰ,7 ਸਤੰਬਰ (ਦਾ ਮਿਰਰ ਪੰਜਾਬ ) – ਪੰਜਾਬੀ ਗਾਇਕ ਗੁਰਦਾਸ ਮਾਨ ‘ਤੇ ਸਿੱਖ ਜਥੇਬੰਦੀਆਂ ਵਲੋਂ ਮਾਮਲਾ ਦਰਜ ਕਰਵਾਉਣ ਤੋਂ ਬਾਅਦ ਅੱਜ ਜਲੰਧਰ ਸੈਸ਼ਨ ਕੋਰਟ ਵਿਚ ਐਡੀਸ਼ਨਲ ਸੈਸ਼ਨ ਜੱਜ ਮਨਜਿੰਦਰ ਸਿੰਘ ਦੀ ਅਦਾਲਤ ਵਿਚ ਸੁਣਵਾਈ ਚੱਲੀ ਸੁਣਵਾਈ ਦੌਰਾਨ ਅਦਾਲਤ ਨੇ ਫੈਸਲਾ ਕੱਲ ਤੇ ਟਾਲ ਦਿੱਤਾ ਹੈ ਅਤੇ ਅੱਜ ਗੁਰਦਾਸ ਮਾਨ ਦੀ ਜ਼ਮਾਨਤ ਨਹੀਂ ਹੋਈ | ਇਸੇ ਸੰਬੰਧ ਵਿੱਚ ਸਿੱਖ ਜਥੇਬੰਦੀਆਂ ਦੇ ਵਕੀਲ ਪਰਮਿੰਦਰ ਸਿੰਘ ਢੀਂਡਸਾ ਵਲੋਂ ਜ਼ਮਾਨਤ ਦੀ ਅਪੀਲ ਖ਼ਾਰਜ ਕਰਵਾਉਣ ਵਾਸਤੇ ਅਰਜ਼ੀ ਦਿੱਤੀ ਗਈ ਸੀ ਜਿਸ ਵਿੱਚ ਉਹਨਾਂ ਕਿਹਾ ਸੀ ਕੇ ਗੁਰਦਾਸ ਮਾਨ ਨੂੰ ਜਮਾਨਤ ਦੇਣ ਤੇ ਪੰਜਾਬ ਦਾ ਮਾਹੌਲ ਵਿਗੜ ਸਕਦਾ ਹੈ ਇਸ ਲਈ ਮਾਨ ਨੂੰ ਜੇਲ੍ਹ ਭੇਜਿਆ ਜਾਵੇ।ਅੱਜ ਸਿੱਖ ਜਥੇਬੰਦੀਆਂ ਵਲੋਂ ਪੰਜ ਸ਼ਿਕਾਇਤ ਕਰਤਾ ਅਦਾਲਤ ਵਿਚ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਵਿਵਾਦਾਂ ਵਿਚ ਰਹਿਣ ਵਾਲੇ ਗਾਇਕ ਗੁਰਦਾਸ ਮਾਨ ਦੀ ਇਕ ਵੀਡੀਓ ਸੋਸ਼ਲ ਮੀਡੀਆ ਉੱਤੇ ਬੜੀ ਤੇਜ਼ੀ ਨਾਲ ਫੈਲੀ ਸੀ ਜਿਸ ਵਿੱਚ ਗੁਰਦਾਸ ਮਾਨ ਕਹਿ ਰਹੇ ਹਨ ਡੇਰਾ ਨਕੋਦਰ ਦੇ ਮੁਖੀ ਸਾਈਂ ਲਾਡੀ ਸ਼ਾਹ ਸਿੱਖਾਂ ਦੇ ਤੀਜੇ ਗੁਰੂ ਅਮਰਦਾਸ ਜੀ ਦੀ ਅੰਸ਼ ਬੰਸ ਵਿਚੋਂ ਹਨ। ਇਸ ਵੀਡੀਓ ਤੋਂ ਬਾਅਦ ਸਿੱਖ ਜਥੇਬੰਦੀਆਂ ਵੱਲੋਂ ਗੁਰਦਾਸ ਮਾਨ ਦਾ ਵੱਡੇ ਪੱਧਰ ਤੇ ਗੁਰੂ ਕੀਤਾ ਗਿਆ ਸੀ। ਇਸ ਵੀਡੀਓ ਤੋਂ ਬਾਅਦ ਅੱਜ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ਤੇ video ਪਾ ਕੇ ਮਾਫੀ ਮੰਗ ਲਈ ਸੀ ਪਰ ਦੂਜੇ ਪਾਸੇ ਜਲੰਧਰ ਦੇ ਐਸ ਐਸ ਪੀ ਦਫਤਰ ਦੇ ਅੱਗੇ ਧਰਨਾ ਲਗਾਕੇ ਬੈਠੇ ਸਿੱਖ ਸੰਗਠਨਾਂ ਨੇ ਕਿਹਾ ਸੀ ਕਿ ਜਿੰਨੇ ਸਮੇਂ ਤੱਕ ਗੁਰਦਾਸ ਮਾਨ ਤੇ ਪਰਚਾ ਦਰਜ ਨਹੀਂ ਹੋ ਜਾਂਦਾ ਉਹ ਧਰਨਾ ਨਹੀਂ ਚੁੱਕਣਗੇ। ਇਸ ਤੋਂ ਬਾਅਦ ਗੁਰਦਾਸ ਮਾਨ ਉਪਰ ਥਾਣਾ ਨਕੋਦਰ ਸਿਟੀ ਵਿੱਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ ਕਰ ਲਿਆ ਗਿਆ ਸੀ।