ਜਲੰਧਰ (ਦਾ ਮਿਰਰ ਪੰਜਾਬ)-ਸਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਹਲਕਾ ਸਭਾ ਸ਼ਾਮ ਚੌਰਾਸੀ ਸੀਟ ਬਸਪਾ ਨੂੰ ਦਿੱਤੇ ਜਾਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਹੁਸ਼ਿਆਰਪੁਰ ਤੋਂ ਪਾਰਟੀ ਦੇ ਪ੍ਰਧਾਨ ਇੰਜੀਨੀਅਰ ਮੋਹਿੰਦਰ ਸਿੰਘ ਸੰਧਰ ਨੂੰ ਹਲਕੇ ਦਾ ਇੰਚਾਰਜ (ਉਮੀਦਵਾਰ) ਬਣਾਇਆ ਗਿਆ ਹੈ।

ਜਿਕਰਯੋਗ ਹੈ ਕਿ ਸਮਝੌਤੇ ਦੌਰਾਨ ਬਹੁਜਨ ਸਮਾਜ ਪਾਰਟੀ ਨੂੰ ਮਿਲੀਆਂ ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਸੀਟਾਂ ਬਦਲੇ ਸ਼੍ਰੋਮਣੀ ਅਕਾਲੀ ਦਲ ਨੇ ਬਸਪਾ ਨੂੰ ਸ਼ਾਮ ਚੁਰਾਸੀ ਅਤੇ ਕਪੂਰਥਲਾ ਸੀਟਾਂ ਦੇ ਦਿੱਤੀਆਂ ਹਨ। ਅੱਜ ਜਿਉਂ ਹੀ ਦੋ ਸੀਟਾਂ ਅਦਲੀ ਬਦਲੀ ਕੀਤੀ ਗਈ ਬਹੁਜਨ ਸਮਾਜ ਪਾਰਟੀ ਨੇ ਆਪਣਾ ਉਮੀਦਵਾਰ ਘੋਸ਼ਿਤ ਕਰ ਦਿੱਤਾ ਹੈ ਅਤੇ ਹਾਲੇ ਕਪੂਰਥਲਾ ਤੋਂ ਉਮੀਦਵਾਰ ਦਾ ਐਲਾਨ ਕਰਨਾ ਹੈ।ਇੱਥੇ ਇਹ ਵੀ ਦੱਸਣਯੋਗ ਹੈ ਤੇ ਸ਼ਾਮ ਚੁਰਾਸੀ ਸੀਟ ਉੱਤੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰ ਬੀਬੀ ਮਹਿੰਦਰ ਕੌਰ ਜੋਸ਼ ਚੋਣ ਲੜਨ ਦੀ ਪੂਰੀ ਤਿਆਰੀ ਵਿੱਚ ਲੱਗੀ ਹੋਈ ਸੀ ਉਹਨਾਂ ਨੇ ਸ਼ਾਮਚੁਰਾਸੀ ਦੇ ਹਰ ਪਿੰਡ ਵਿਚ ਆਪਣਾ ਪ੍ਰਚਾਰ ਅਰੰਭਿਆ ਹੋਇਆ ਸੀ ਹੁਣ ਉਕਤ ਸੀਟ ਬਸਪਾ ਦੇ ਹੱਕ ਵਿੱਚ ਆਉਣ ਕਾਰਨ ਬੀਬੀ ਮਹਿੰਦਰ ਕੌਰ ਜੋਸ਼ ਨੂੰ ਵੱਡੇ ਪੱਧਰ ਤੇ ਧੱਕਾ ਲੱਗਾ ਹੈ।





