*ਕਮਲਦੀਪ ਸੈਣੀ ਰਾਸ਼ਟਰੀ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਫੈਡਰੇਸ਼ਨ, ਮੁੰਬਈ ਦੇ ਉਪ ਚੇਅਰਮੈਨ ਚੁਣੇ ਗਏ*

पंजाब
Spread the love

ਮੁੰਬਈ (ਦਾ ਮਿਰਰ ਪੰਜਾਬ)-ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਕਮਲਦੀਪ ਸੈਣੀ ਰਾਸ਼ਟਰੀ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਫੈਡਰੇਸ਼ਨ ਮੁੰਬਈ ਦੇ ਉਪ-ਚੇਅਰਮੈਨ ਚੁਣੇ ਗਏ ।

ਅੱਜ ਨੈਸ਼ਨਲ ਫੈਡਰੇਸ਼ਨ ਦਾ ਸਾਲਾਨਾ ਆਮ ਇਜਲਾਸ ਮੁੰਬਈ , ਵਿੱਖੇ ਹੋਇਆਂ , ਜਿਸ ਵਿੱਚ ਸਾਰੇ ਮੈਂਬਰਾਂ ਅਤੇ ਅਹੁਦੇਦਾਰਾਂ ਨੇ ਸਰਬਸੰਮਤੀ ਨਾਲ ਸ਼੍ਰੀ ਕਮਲਦੀਪ ਸਿੰਘ ਨੂੰ ਫੈਡਰੇਸ਼ਨ ਦਾ ਉਪ-ਚੇਅਰਮੈਨ ਚੁਣ ਲਿਆ।

ਰਾਸ਼ਟਰੀ ਸਹਿਕਾਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ ਫੈਡਰੇਸ਼ਨ ਰਾਸ਼ਟਰੀ ਪੱਧਰ ‘ਤੇ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕਾਂ ਦੀ ਇਕ ਸੰਸਥਾ ਹੈ। ਫੈਡਰੇਸ਼ਨ 1960 ਵਿੱਚ ਸਥਾਪਤ ਹੋਈ ਅਤੇ ਇੱਕ ਬਹੁ-ਰਾਜ ਸਹਿਕਾਰੀ ਸਭਾ ਦੇ ਰੂਪ ਵਿੱਚ ਕੰਮ ਕਰਦੀ ਹੈ ਅਤੇ ਦੇਸ਼ ਭਰ ਵਿੱਚ ਇਸ ਦੇ 16 ਰਾਜਾਂ ਵਿੱਚ ਮੈਂਬਰ ਬੈਂਕ ਹਨ ।

ਫੈਡਰੇਸ਼ਨ ਕੇਂਦਰ ਸਰਕਾਰ, ਵਿਦੇਸ਼ੀ ਸਹਿਕਾਰੀ ਸੰਸਥਾਵਾਂ ਦੇ ਨਾਲ ਨਿਯਮਤ ਅਨੇਕਾਂ ਵਿਚਾਰ ਵਟਾਂਦਰੇ ਕਰਦੀ ਰਹਿੰਦੀ ਹੈ ਅਤੇ ਪੂਰੇ ਭਾਰਤ ਵਿੱਚ ਸਹਿਕਾਰੀ ਸੰਸਥਾਵਾਂ ਨਾਲ ਸੰਬੰਧਤ ਮਾਮਲੇ ਉਠਾਉਂਦੀ ਹੈ। ਸ਼੍ਰੀ ਕਮਲਦੀਪ ਸਿੰਘ ਸੈਣੀ ਦੇ ਇਸ ਫੈਡਰੇਸ਼ਨ ਵਿੱਚ ਸ਼ਾਮਲ ਹੋਣ ਨਾਲ ਸਹਿਕਾਰੀ ਖੇਤਰ ਦੇ ਉਨ੍ਹਾਂ ਦੇ ਵਿਸ਼ਾਲ ਤਜੁਰਬੇ ਨਾਲ ਫੈਡਰੇਸ਼ਨ ਦੀ ਨਵੀਆਂ ਉਚਾਈਆਂ ਪ੍ਰਾਪਤ ਕਰਨ ਦਾ ਰਾਹ ਪੱਧਰਾ ਹੋਵੇਗਾ।

ਮੌਜੂਦਾ ਸਮੇਂ ਵਿੱਚ, ਇਹ ਨਿਯੁਕਤੀ ਹੋਰ ਵੀ ਜ਼ਿਆਦਾ ਮਹੱਤਵਪੂਰਨ ਹੋ ਜਾਂਦੀ ਹੈ ਕਿਉਂਕਿ ਭਾਰਤ ਸਰਕਾਰ ਨੇ ਕੇਂਦਰ ਸਰਕਾਰ ਵਿੱਚ ਸਹਿਕਾਰਤਾ ਦਾ ਇੱਕ ਨਵਾਂ ਵਿਭਾਗ ਬਣਾਇਆ ਹੈ ਅਤੇ ਸ਼੍ਰੀ ਅਮਿਤ ਸ਼ਾਹ ਹੁਣ ਇਸ ਨਵੇਂ ਬਣੇ ਵਿਭਾਗ ਦੇ ਮੰਤਰੀ ਹਨ। ਇਸ ਨਵੀਂ ਸਥਾਪਨਾ ਦੇ ਨਾਲ, ਪੰਜਾਬ ਰਾਜ ਅਤੇ ਦੇਸ਼ ਦੇ ਹੋਰ ਹਿੱਸਿਆਂ ਨਾਲ ਜੁੜੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਡਰੇਸ਼ਨ ਹੋਰ ਵੀ ਮਹੱਤਵਪੂਰਨ ਪੁਲਾਂਗਾਂ ਪੁਟੇਗੀ

Leave a Reply

Your email address will not be published. Required fields are marked *