*ਜਲੰਧਰ ਪਿੰਡ ਜੌਹਲ ਦੇ ਖੇਤਾਂ ਵਿਚ ਨੌਜਵਾਨ ਦੀ ਲਾਸ਼ ਬਰਾਮਦ, ਗਲਾ ਵੱਢ ਕੇ ਕੀਤੀ ਹੱਤਿਆ*

क्राइम पंजाब
Spread the love

ਜਲੰਧਰ 11 ਸਤੰਬਰ (ਦਾ ਮਿਰਰ ਪੰਜਾਬ)- ਜਲੰਧਰ ਰਾਮਾਮੰਡੀ ਹੁਸ਼ਿਆਰਪੁਰ ਪਿੰਡ ਦੇ ਜੌਹਲ-ਚੋਹਕਾ ਦੇ ਨਜ਼ਦੀਕ ਖੇਤਾਂ ਵਿੱਚ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ ਜਿਸ ਦੀ ਪਹਿਚਾਣ ਨਹੀਂ ਹੋ ਸਕੀ, ਪਛਾਣ ਲਈ 72 ਘੰਟਿਆਂ ਲਈ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਰੱਖਿਆ ਗਿਆ ਹੈ। ਰਾਮਾਮੰਡੀ ਥਾਣੇ ਦੇ ਐਸਐਚਓ ਕਮਲਜੀਤ ਸਿੰਘ ਨੇ ਦੱਸਿਆ ਕਿ ਨੌਜਵਾਨ ਦਾ ਗਲਾ ਵੱਢ ਕੇ ਕਤਲ ਕੀਤਾ ਗਿਆ ਹੈ ਅਤੇ ਲਾਸ਼ ਜੌਹਲ ਗੇਟ ਨੇੜੇ ਖੇਤਾਂ ਵਿੱਚੋਂ ਬਰਾਮਦ ਕੀਤੀ ਗਈ ਸੀ। ਮ੍ਰਿਤਕ ਦੀ ਪਛਾਣ ਲਈ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਆਲੇ ਦੁਆਲੇ ਦੇ 10 ਤੋਂ 12 ਪਿੰਡਾਂ ਨੂੰ ਸੁਨੇਹਾ ਭੇਜਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *