ਚੰਡੀਗੜ੍ਹ (ਦਾ ਮਿਰਰ ਪੰਜਾਬ ) ਪੰਜਾਬ ਕਾਂਗਰਸ ਚ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਸਿਖਰਾਂ ‘ਤੇ ਪਹੁੰਚ ਚੁੱਕਿਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖ਼ਤਰੇ ‘ਚ ਵਿਖਾਈ ਦੇ ਰਹੀ ਹੈ। ਕੈਪਟਨ ਤੋਂ ਨਾਖੁਸ਼ 40 ਵਿਧਾਇਕਾਂ ਦੀ ਚਿੱਠੀ ਮਗਰੋਂ ਕਾਂਗਰਸ ਹਾਈਕਮਾਨ ਨੇ ਵੱਡਾ ਫੈਸਲਾ ਲੈਂਦੇ ਹੋਏ ਸ਼ਾਮੀ 5 ਵਜੇ ਚੰਡੀਗੜ੍ਹ ਪੰਜਾਬ ਕਾਂਗਰਸ ਭਵਨ ਵਿਖੇ ਵਿਧਾਇਕ ਦਲ ਦੀ ਹੰਗਾਮੀ ਮੀਟਿੰਗ ਸੱਦੀ ਹੈ।
ਕੈਪਟਨ ਨੇ ਕਾਂਗਰਸ ਹਾਈਕਮਾਨ ਨੂੰ ਦਿੱਤੀ ਧਮਕੀ ਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਤਾਂ ਪਾਰਟੀ ਵੀ ਛੱਡ ਦੇਵਾਂਗਾ
ਸੂਤਰਾਂ ਅਨੁਸਾਰ ਕਾਂਗਰਸ ਹਾਈ ਕਮਾਂਡ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫ਼ੇ ਮੰਗ ਲਿਆ ਹੈ। ਇਸ ਤੋਂ ਇਲਾਵਾ ਸ਼ਾਮ ਨੂੰ ਹੋਣ ਵਾਲੀ ਵਿਧਾਇਕਾਂ ਦੀ ਮੀਟਿੰਗ ‘ਚ ਨਵਾਂ ਮੁੱਖ ਮੰਤਰੀ ਚੁਣਨ ਦਾ ਆਦੇਸ਼ ਦਿੱਤਾ ਹੈ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਸ਼ਿਰਕਤ ਨਹੀਂ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਹਾਈਕਮਾਨ ਨੂੰ ਸੁਨੇਹਾ ਭੇਜਿਆ ਹੈ ਕਿ ਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਤਾਂ ਪਾਰਟੀ ਵੀ ਛੱਡ ਦੇਵਾਂਗਾ।ਕੈਪਟਨ ਨੇ ਕਾਂਗਰਸ ਹਾਈਕਮਾਨ ਨੂੰ ਦਿੱਤੀ ਧਮਕੀ ਜੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਤਾਂ ਪਾਰਟੀ ਵੀ ਛੱਡ ਦੇਵਾਂਗਾਕੈਪਟਨ ਨੇ ਕਮਲਨਾਥ ਅਤੇ ਮਨੀਸ਼ ਤਿਵਾਰੀ ਜ਼ਰੀਏ ਕਾਂਗਰਸ ਹਾਈ ਕਮਾਂਡ ਤੱਕ ਇਹ ਸਨੇਹਾ ਪਹੁੰਚਾਇਆ ਹੈ।


