ਚੰਡੀਗੜ੍ਹ ਦਾ ਮਿਰਰ ਪੰਜਾਬ)-ਕਾਂਗਰਸ ਹਾਈਕਮਾਨ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਦੇ ਅਹੁਦੇ ਤੇ ਮੋਹਰ ਲਗਾਉਂਦੇ ਹੋਏ ਸਿੱਖ ਚਿਹਰੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੀਨੀਅਰ ਕਾਂਗਰਸ ਲੀਡਰ ਬੀਬੀ ਅੰਬਿਕਾ ਸੋਨੀ ਨੇ ਕਿਹਾ ਸੀ ਕਿ ਮੈਂ ਮੁੱਖ ਮੰਤਰੀ ਨਹੀਂ ਬਣ ਸਕਦੀ ਪੰਜਾਬ ਵਿਚ ਕਿਸੇ ਸਿੱਖ ਚਿਹਰੇ ਨੂੰ ਮੁੱਖ ਮੰਤਰੀ ਬਣਾਇਆ ਜਾਵੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵੀ ਇਹ ਚਾਹੁੰਦੇ ਸਨ ਕਿ ਪੰਜਾਬ ਦਾ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਹੀ ਬਣਾਇਆ ਜਾਵੇ।





