ਚੰਡੀਗੜ੍ਹ (ਦਾ ਮਿਰਰ ਪੰਜਾਬ)-ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ 16ਵੇਂ ਮੁੱਖ ਮੰਤਰੀ ਵਜੋਂ ਅਹੁਦੇ ਦਾ ਹਲਫ਼ ਲੈ ਲਿਆ ਹੈ। ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਵਾਰ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬਿਰਾਜਮਾਨ ਹੋਇਆ ਹੈ। ਇਸ ਤੋਂ ਇਲਾਵਾ ਓਪੀ ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ।ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ਸ਼ਾਮਿਲ ਹੋਏ। ਅਹਿਮ ਗੱਲ਼ ਹੈ ਕਿ ਸੁਖਜਿੰਦਰ ਸਿੰਘ ਰੰਧਾਵਾ ਤੇ ਬ੍ਰਹਮ ਮਹਿੰਦਰਾ ਨੇ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣੀ ਸੀ ਪਰ ਆਖਰੀ ਵੇਲੇ ਖੁਲਾਸਾ ਹੋਇਆ ਕਿ ਬ੍ਰਹਮ ਮਹਿੰਦਰਾ ਦੀ ਥਾਂ ਓਪੀ ਸੋਨੀ ਉੱਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ।ਪੰਜਾਬ ਵਿਚ ਚੰਨੀ ਉੱਤਰ ਭਾਰਤ ਦੇ ਪਹਿਲੇ ਦਲਿਤ ਮੁੱਖ ਮੰਤਰੀ ਹੋਣਗੇ। ਇਸ ਦੇ ਨਾਲ ਪੰਜਾਬ ਵਿਚ ਮੁੱਖ ਮੰਤਰੀ ਦੀ ਕੁਰਸੀ ‘ਤੇ ਪਹਿਲੀ ਵਾਰ ਕਿਸੇ ਦਲਿਤ ਚਿਹਰੇ ਨੂੰ ਬੈਠਾਉਣ ਦਾ ਇਤਿਹਾਸ ਵੀ ਰਚ ਦਿੱਤਾ ਗਿਆ।





