ਕਪੂਰਥਲਾ, 27 ਸਤੰਬਰ (ਦਾ ਮਿਰਰ ਪੰਜਾਬ) – ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ | ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ ਕੀਤਾ ਜਾਵੇਗਾ।ਦੇਵੀ ਦਾਸ ਨਾਹਰ ਨੇ ਆਪਣੇ ਰਾਜਨੀਤਿਕ ਸਫ਼ਰ ਦੌਰਾਨ ਬਸਪਾ ਦੇ ਬਾਨੀ ਕਾਂਸ਼ੀ ਰਾਮ ਤੇ ਕੁਮਾਰੀ ਮਾਇਆਵਤੀ ਨਾਲ ਪਾਰਟੀ ਵਿਚ ਰਹਿ ਕੇ ਸਰਗਰਮੀ ਨਾਲ ਕੰਮ ਕੀਤਾ ਤੇ ਬਾਅਦ ਵਿਚ ਕੁੱਝ ਮਤਭੇਦਾਂ ਕਾਰਨ ਉਨ੍ਹਾਂ ਬਹੁਜਨ ਸਮਾਜ ਪਾਰਟੀ ਨੂੰ ਅਲਵਿਦਾ ਕਹਿ ਕੇ ਬਹੁਜਨ ਸਮਾਜ ਪਾਰਟੀ ਅੰਬੇਡਕਰ ਦਾ ਗਠਨ ਕੀਤਾ |