ਸਹਾਰਨਪੁਰ (ਦਾ ਮਿਰਰ ਪੰਜਾਬ) ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਕਿਸਾਨਾਂ ਦੀ ਹੱਤਿਆ ਮਾਮਲੇ ਵਿਚ ਅੱਜ ਕਾਂਗਰਸ ਮਾਰਚ ਕੀਤਾ ਜਾ ਰਿਹਾ ਸੀ ਜਿਉਂ ਹੀ ਸਿੱਧੂ ਆਪਣੇ ਕਾਫਲੇ ਸਮੇਤ ਸਹਾਰਨਪੁਰ ਦੇ ਨਜ਼ਦੀਕ ਪੁੱਜੇ ਤਾਂ ਉਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ, ਸਿੱਧੂ ਸਮੇਤ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਜ਼ਿਕਰਯੋਗ ਹੈ ਕਿ ਕਾਂਗਰਸੀ ਵਰਕਰਾਂ, ਭਾਵੇਂ ਹੋਏ ਭਾਰੀ ਸਹਾਇਤਾ ਅਤੇ ਮੰਤਰੀਆਂ ਸਮੇਤ ਸਿੱਧੂ ਲਖੀਮਪੁਰ ਖੇੜੀ ਜਾ ਰਹੇ ਹਨ। ਸਿੱਧੂ ਨੇ ਯੂਪੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਕੱਲ੍ਹ (8 ਅਕਤੂਬਰ) ਤੱਕ ਮਾਮਲੇ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਭੁੱਖ ਹੜਤਾਲ ’ਤੇ ਬੈਠਣਗੇ।





