*ਸਪੀਕਰ ਰਾਣਾ ਕੇ.ਪੀ. ਵੱਲੋਂ ਆਮ ਲੋਕਾਂ ਲਈ ਬਿਜਲੀ ਦਰਾਂ ਵਿੱਚ ਰਾਹਤ ਦੀ ਮੰਗ*

पंजाब पॉलिटिक्स
Spread the love

ਚੰਡੀਗੜ੍ਹ, 10 ਅਕਤੂਬਰ: (ਦਾ ਮਿਰਰ ਪੰਜਾਬ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਆਮ ਲੋਕਾਂ ਖਾਸ ਕਰਕੇ ਵਪਾਰਕ ਭਾਈਚਾਰੇ ਅਤੇ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲਿਆਂ ਲਈ ਬਿਜਲੀ ਦਰਾਂ ਵਿੱਚ ਰਾਹਤ ਦੀ ਮੰਗ ਕੀਤੀ ਹੈ।

ਅੱਜ ਇੱਥੇ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਉਨ੍ਹਾਂ ਨੇ ਇਹ ਮਾਮਲਾ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਉਠਾਇਆ ਸੀ ਅਤੇ ਉਨ੍ਹਾਂ ਵੱਲੋਂ ਹੁਣ ਇਹ ਮਾਮਲਾ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਹੈ, ਜੋ ਇਸ ਮੁੱਦੇ ਪ੍ਰਤੀ ਗੰਭੀਰ ਹਨ।

ਮੁੱਖ ਮੰਤਰੀ ਚੰਨੀ ਵੱਲੋਂ ਬਿਜਲੀ ਖਪਤਕਾਰਾਂ ਦੇ ਵੱਖ -ਵੱਖ ਵਰਗਾਂ ਨੂੰ ਦਿੱਤੀ ਗਈ ਰਾਹਤ ਦਾ ਸਵਾਗਤ ਕਰਦਿਆਂ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਿਜਲੀ ਦਰਾਂ, ਜੋ ਕਿ ਪੰਜਾਬ `ਚ ਦੇਸ਼ ਵਿੱਚੋਂ ਸਭ ਤੋਂ ਵੱਧ ਹਨ, ਨੂੰ ਘੱਟੋ -ਘੱਟ ਕਰਕੇ ਹਰੇਕ ਨੂੰ ਇਹ ਰਾਹਤ ਦੇਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਰਹਿਣ ਵਾਲੇ ਆਮ ਮੱਧ ਵਰਗਾਂ ਅਤੇ ਖਾਸ ਕਰਕੇ ਵਪਾਰਕ ਭਾਈਚਾਰੇ ਨੂੰ ਕੋਵਿਡ ਕਾਰਨ ਪਿਛਲੇ ਦੋ ਸਾਲਾਂ ਦੌਰਾਨ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ “ਸਾਨੂੰ ਇਸ ਮੁਸ਼ਕਿਲ ਘੜੀ `ਚੋਂ ਨਿਕਲਣ ਲਈ ਉਨ੍ਹਾਂ ਦੀ ਸਥਿਤੀ ਵਿੱਚ ਸੁਧਾਰ ਲਿਆਉਣ ਦੀ ਲੋੜ ਹੈ।“ ਉਨ੍ਹਾਂ ਅੱਗੇ ਕਿਹਾ ਕਿ ਕੋਵਿਡ ਦੇ ਮੁਸ਼ਕਿਲ ਸਮੇਂ ਤੋਂ ਬਾਅਦ ਵੀ ਅਜੇ ਉਨ੍ਹਾਂ ਦਾ ਕਾਰੋਬਾਰ ਲੀਹ `ਤੇ ਨਹੀਂ ਆਇਆ।

ਸਪੀਕਰ ਨੇ ਉਮੀਦ ਜਤਾਈ ਕਿ ਸੂਬਾ ਸਰਕਾਰ ਇਸ ਮੁੱਦੇ `ਤੇ ਗੌਰ ਕਰੇਗੀ ।ਉਨ੍ਹਾਂ ਕਿਹਾ ਕਿ ਇਸ ਨਾਲ ਜ਼ਿਆਦਾ ਵਿੱਤੀ ਬੋਝ ਨਹੀਂ ਪਵੇਗਾ ਕਿਉਂਕਿ ਸਮਾਜ ਦੇ ਵੱਡੇ ਹਿੱਸੇ ਨੂੰ ਪਹਿਲਾਂ ਹੀ ਇਹ ਰਾਹਤ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਇਸ ਦੇ ਅੱਗੇ ਵਿਸਥਾਰ ਨਾਲ ਜ਼ਿਆਦਾ ਖ਼ਰਚ ਨਹੀਂ ਆਵੇਗਾ। ਉਨ੍ਹਾਂ ਟਿੱਪਣੀ ਕੀਤੀ “ਇਸ ਨਾਲ ਅਜਿਹਾ ਕੋਈ ਵਾਧੂ ਬੋਝ ਨਹੀਂ ਪਵੇਗਾ ਜਿਸਨੂੰ ਸੂਬਾ ਸਹਿਣ ਨਹੀਂ ਕਰ ਸਕਦਾ।

Leave a Reply

Your email address will not be published. Required fields are marked *