*ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਦਾ ਵਫ਼ਦ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮਿਲਿਆ*

पंजाब
Spread the love

ਤਲਵਾਡ਼ਾ,11 ਅਕਤੂਬਰ (ਦੀਪਕ ਠਾਕੁਰ)-ਅੱਜ ਟੋਲ ਪਲਾਜ਼ਾ ਹਰਸੇ ਮਾਨਸਰ ਮੁਕੇਰੀਆਂ ’ਤੇ ਸਾਂਝੀ ਸੰਘਰਸ਼ ਕਮੇਟੀ ਵੱਲੋਂ ਕਿਸਾਨੀ ਘੋਲ਼ ਨੂੰ ਚੱਲਦਿਆਂ ਇੱਕ ਸਾਲ ਪੂਰਾ ਹੋਣ ’ਤੇ ਕਿਸਾਨ ਮਹਾਂ ਪੰਚਾਇਤ ਸੱਦੀ ਗਈ ਸੀ। ਕਿਸਾਨ ਮਹਾਂ ਪੰਚਾਇਤ ‘ਚ ਸੰਯੁਕਤ ਕਿਸਾਨ ਮੋਰਚੇ ਤੋਂ ਬਲਬੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ ਸੰਧੂ, ਬੂਟਾ ਸਿੰਘ ਸ਼ਾਦੀਪੁਰ, ਮਨਜੀਤ ਰਾਏ, ਡਾ ਸਵੈਮਾਣ ਸਿੰਘ, ਜੰਗਬੀਰ ਚੌਹਾਨ ਆਦਿ ਆਗੂ ਪਹੁੰਚੇ ਹੋਏ ਸਨ। ਇਸ ਮਹਾਂਪੰਚਾਇਤ ‘ਚ ਪੰਜਾਬ ਤੋਂ ਇਲਾਵਾ ਗੁਆਂਢੀ ਸੂਬੇ ਜੰਮੂ ਤੇ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਪਿੰਡਾਂ ਤੋਂ ਵੱਡੀ ਗਿਣਤੀ ਕਿਸਾਨ ਵੀ ਸ਼ਾਮਲ ਹੋਏ। ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਪਿੰਡਾਂ ਤੋਂ ਆਏ ਕਿਸਾਨਾਂ ਦੇ ਵਫ਼ਦ ਨੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਕੁਲਵੰਤ ਸਿੰਘ ਸੰਧੂ ਨਾਲ ਮੀਟਿੰਗ ਕੀਤੀ। ਵਫ਼ਦ ਮੈਂਬਰ ਰਾਣਾ ਪ੍ਰਤਾਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਝੋਨੇ ’ਤੇ ਰੋਕ ਲਗਾ ਦਿੱਤੀ ਗਈ ਹੈ। ਜਦਕਿ ਹਿਮਾਚਲ ਪ੍ਰਦੇਸ਼ ‘ਚ ਖਰੀਦ ਦੇ ਢੁੱਕਵੇਂ ਪ੍ਰਬੰਧ ਨਹੀਂ ਹਨ। ਸਰਹੱਦੀ ਖ਼ੇਤਰ ਦੇ ਕਿਸਾਨਾਂ ਸਾਹਮਣੇ ਆਪਣੀ ਫ਼ਸਲ ਵੇਚਣ ਦੀ ਸਮਸਿਆ ਖਡ਼੍ਹੀ ਹੋ ਗਈ ਹੈ। ਬਜ਼ੁਰਗ ਕਿਸਾਨ ਆਗੂ ਹੰਸ ਰਾਜ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ‘ਚ ਮੰਡੀ ਸਿਸਟਮ ਅਤੇ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਸਰਹੱਦੀ ਖ਼ੇਤਰ ‘ਚ ਕਰੀਬ 18 ਲੱਖ ਟਨ ਦੇ ਕਰੀਬ ਝੋਨੇ ਦੀ ਫਸਲ ਰੁਲਣ ਦੇ ਕਗਾਰ ’ਤੇ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂ ਕੁਲਵੰਤ ਸਿੰਘ ਸੰਧੂ ਨੇ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਨੂੰ ਜਥੇਬੰਦਕ ਹੋਣ ਦਾ ਸੱਦਾ ਦਿੰਦਿਆਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ। ਉਧਰ ਹਿਮਾਚਲ ਪ੍ਰਦੇਸ਼ ਦੇ ਕਿਸਾਨਾਂ ਨੇ ਮੰਗਲਵਾਰ ਨੂੰ ਬਾਅਦ ਦੋ ਵਜੇ ਠਾਕੁਰਦੁਆਰਾ ਕਸਬੇ ‘ਚ ਕਿਸਾਨਾਂ ਦੀ ਮੀਟਿੰਗ ਸੱਦ ਲਈ ਹੈ। ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੁਲਵੰਤ ਸਿੰਘ ਸੰਧੂ ਤੇ ਨੌਜਵਾਨ ਆਗੂ ਧਰਮਿੰਦਰ ਸਿੰਘ ਸ਼ਿਰਕਤ ਕਰਨਗੇ।

Leave a Reply

Your email address will not be published. Required fields are marked *