*ਮਾਮਲਾ ਸਿੰਘੂ ਬਾਰਡਰ ਉੱਤੇ ਨਿਹੰਗਾਂ ਵੱਲੋਂ ਨੌਜਵਾਨ ਦੇ ਕਤਲ ਦਾ-ਇਸ ਨਿਹੰਗ ਨੇ ਲਈ ਕਤਲ ਦੀ ਜੁੰਮੇਵਾਰੀ, ਹੋਈ ਗ੍ਰਿਫਤਾਰੀ*

क्राइम देश
Spread the love

ਨਵੀਂ ਦਿੱਲੀ(ਦਾ ਮਿਰਰ ਪੰਜਾਬ)-ਸਿੰਘੂ ਸਰਹੱਦ ਉੱਤੇ ਨੌਜਵਾਨ ਲਖਵੀਰ ਸਿੰਘ ਦੇ ਕਤਲ ਦੇ ਸਬੰਧ ਵਿੱਚ ਨਿਹੰਗ ਸਰਬਜੀਤ ਸਿੰਘ ਨੇ ਗ੍ਰਿਫਤਾਰੀ ਦਿੱਤੀ ਹੈ। ਇਸ ਮੌਕੇ ਨਿਹੰਗ ਸਰਬਜੀਤ ਸਿੰਘ ਨੇ ਲਈ ਪੂਰੀ ਜ਼ਿੰਮੇਵਾਰੀ ਹੈ ਅਤੇ ਆਪਣੀ ਗ੍ਰਿਫਤਾਰੀ ਦਿੱਤੀ।

ਮ੍ਰਿਤਕ ਦੀ ਪਛਾਣ ਲਖਬੀਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਚਿਮਾਖੁਰਦ ਜ਼ਿਲ੍ਹਾ ਤਰਨ ਤਾਰਨ ਪੰਜਾਬ ਵਜੋਂ ਹੋਈ ਹੈ। ਇਸ ਤੋਂ ਪਹਿਲਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਬਿਆਨ ਆਇਆ ਸੀ ਕਿ ਘਟਨਾ ਦੀ ਜ਼ਿੰਮੇਵਾਰੀ ਇੱਕ ਨਿਹੰਗ ਸਮੂਹ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਉਨ੍ਹਾਂ ਕਿਹਾ ਹੈ ਕਿ ਅਜਿਹਾ ਉਸ ਵਿਅਕਤੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਾਰਨ ਕੀਤਾ ਗਿਆ ਸੀ। ਜਿਕਰਯੋਗ ਹੈ ਕਿ ਤਿੰਨ ਖੇਤੀ ਕਾਨੂੰਨਾਂ ਖਿਲਾਫ ਸਿੰਘੂ ਬਾਰਡਰ ਉੱਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸਟੇਜ ਨੇੜੇ ਇੱਕ ਨੋਜਵਾਨ ਦਾ ਅੱਜ ਸਵੇਰੇ ਬੇਰਹਿਮੀ ਨਾਲ ਕਤਲ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਨੌਜਵਾਨ ਦਾ ਹੱਥ ਅਤੇ ਲੱਤ ਕੱਟ ਕੇ ਲਾਸ਼ ਨੂੰ ਨੇੜੇ ਬੈਰੀਕੇਡ ਉੱਤੇ ਲਟਕਾਇਆ ਗਿਆ ਸੀ।

Leave a Reply

Your email address will not be published. Required fields are marked *