*ਸਤਨਾਮ ਸਿੰਘ ਮਾਣਕ ਪੰਜਾਬ ਪ੍ਰੈਸ ਕਲੱਬ ਦੇ ਸਰਬ ਸੰਮਤੀ ਨਾਲ ਪ੍ਰਧਾਨ ਚੁਣੇ*

पंजाब
Spread the love

ਜਲੰਧਰ (16 ਅਕਤੂਬਰ)-ਪੰਜਾਬ ਪ੍ਰੈਸ ਕਲੱਬ ਦਾ ਸਾਲਾਨਾ ਜਨਰਲ ਇਜਲਾਸ ਅੱਜ ਦੁਪਹਿਰ 12 ਵਜੇ ਦੇ ਕਰੀਬ ਰੈਡ ਕਰਾਸ ਭਵਨ, ਜਲੰਧਰ ਹੋਇਆ। ਇਸ ਮੌਕੇ ਸੀਨੀਅਰ ਪੱਤਰਕਾਰ ਸਤਨਾਮ ਸਿੰਘ ਮਾਣਕ ਨੂੰ ਸਰਬ ਸੰਮਤੀ ਨਾਲ ਪ੍ਰਧਾਨ ਚੁਣ ਲਿਆ ਗਿਆ। ਕਲੱਬ ਦੀ ਸਕਰੀਨਿੰਗ ਕਮੇਟੀ ਦੁਆਰਾ ਚੁਣੇ ਗਏ 506 ਰੈਗੂਲਰ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼੍ਰੀ ਮਾਣਕ ਦੇ ਹੱਕ ਵਿੱਚ ਫਤਵਾ ਦਿਤਾ। ਸ੍ਰੀ ਸਤਨਾਮ ਸਿੰਘ ਮਾਣਕ ਦੇ ਨਾਮ ਦਾ ਪਰਪੋਸਲ ਪ੍ਰੈਸ ਕਲੱਬ ਦੇ ਪ੍ਰਧਾਨ ਸ੍ਰੀ ਲਖਵਿੰਦਰ ਸਿੰਘ ਜੌਹਲ ਨੇ ਰੱਖਿਆ । ਸ੍ਰੀ ਸਤਨਾਮ ਸਿੰਘ ਮਾਣਕ ਕਲੱਬ ਦਾ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਕਮੇਟੀ ਦੇ ਸਾਰੇ ਮੈਂਬਰ ਚੁਨਣ ਦਾ ਵੀ ਅਧਿਕਾਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਕਲੱਬ ਦੇ ਪ੍ਰਧਾਨ ਸ. ਲਖਵਿੰਦਰ ਸਿੰਘ ਜੌਹਲ ਨੇ ਆਪਣੀਆਂ ਪਿਛਲੀਆਂ ਦੋ ਸਾਲ ਦੀਆਂ ਉਪਲੱਬਧੀਆਂ ਬਾਰੇ ਚਾਨਣਾ ਪਾਇਆ । ਉਨ੍ਹਾਂ ਨੇ ਪੱਤਰਕਾਰਾਂ ਦੇ ਸੁਆਲਾਂ ਦੇ ਜੁਆਬ ਬੜੀ ਹੀ ਹਲੀਮੀ ਨਾਲ ਦਿੱਤੇ।

Leave a Reply

Your email address will not be published. Required fields are marked *