*ਨਿਹੰਗ ਸਰਬਜੀਤ ਨੂੰ ਕੋਰਟ ਨੇ 7 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ*

क्राइम देश
Spread the love

ਸੋਨੀਪਤ (ਦਾ ਮਿਰਰ ਪੰਜਾਬ )-ਦਿੱਲੀ-ਹਰਿਆਣਾ ਦੇ ਸਿੰਘੂ ਬਾਰਡਰ ਉਤੇ ਨੌਜਵਾਨ ਦੀ ਹੱਤਿਆ ਦੇ ਦੋਸ਼ੀ ਨਿਹੰਗ ਸਰਬਜੀਤ ਨੂੰ ਕੋਰਟ ਨੇ 7 ਦਿਨਾਂ ਦੀ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ ਹੈ।
ਇਸ ਦੇ ਨਾਲ ਹੀ ਹਰਿਆਣਾ ਪੁਲਿਸ ਨੇ ਨਿਹੰਗ ਸਰਬਜੀਤ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਦਿਆਂ ਕਿਹਾ ਕਿ ਕਤਲ ਵਿੱਚ ਵਰਤੇ ਗਏ ਹਥਿਆਰ ਅਜੇ ਬਰਾਮਦ ਕੀਤੇ ਜਾਣੇ ਬਾਕੀ ਹਨ। ਪੁਲਿਸ ਸੂਤਰਾਂ ਅਨੁਸਾਰ ਸਰਬਜੀਤ ਨੇ ਆਪਣੇ ਖੁਲਾਸੇ ਬਿਆਨ ਵਿੱਚ ਚਾਰ ਨਾਵਾਂ ਦਾ ਜ਼ਿਕਰ ਕੀਤਾ ਹੈ ਅਤੇ ਪੁਲਿਸ ਉਨ੍ਹਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਵੀ ਕਰ ਰਹੀ ਹੈ। ਇਸ ਤੋਂ ਇਲਾਵਾ ਹਰਿਆਣਾ ਪੁਲਿਸ ਗੁਰਦਾਸਪੁਰ ਅਤੇ ਚਮਕੌਰ ਵਿਖੇ ਹੋਰ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਜਾਵੇਗੀ।

Leave a Reply

Your email address will not be published. Required fields are marked *