*ਪੰਜਾਬ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦਾ ਐਲਾਨ*

पंजाब
Spread the love

ਜਲੰਧਰ, 17 ਅਕਤੂਬਰ ( ਦਾ ਮਿਰਰ ਪੰਜਾਬ )-ਪੰਜਾਬ ਪ੍ਰੈੱਸ ਕਲੱਬ ਦੇ ਪ੍ਰਧਾਨ ਚੁਣੇ ਜਾਣ ਅਤੇ ਅਹੁਦਾ ਸੰਭਾਲਣ ਤੋਂ ਬਾਅਦ ਉੱਘੇ ਪੱਤਰਕਾਰ ਸ੍ਰੀ ਸਤਨਾਮ ਸਿੰਘ ਮਾਣਕ ਨੇ ਪੰਜਾਬ ਪ੍ਰੈੱਸ ਕਲੱਬ ਦੇ ਜਨਰਲ ਹਾਊਸ ਵਲੋਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਕਲੱਬ ਦੇ ਅਹੁਦੇਦਾਰਾਂ ਦੀ ਨਵੀਂ ਟੀਮ ਵਿੱਚ ਸਤਨਾਮ ਸਿੰਘ ਮਾਣਕ ਪ੍ਰਧਾਨ, ਜਨਰਲ ਸਕੱਤਰ ਮਨੋਜ ਤ੍ਰਿਪਾਠੀ, ਸੀਨੀਅਰ-ਮੀਤ-ਪ੍ਰਧਾਨ ਪਾਲ ਸਿੰਘ ਨੌਲੀ, ਮੀਤ-ਪ੍ਰਧਾਨ ਪੰਕਜ ਕੁਮਾਰ ਰਾਏ ਅਤੇ ਰਾਜੇਸ਼ ਸ਼ਰਮਾ(ਟਿੰਕੂ ਪੰਡਿਤ), ਜੁਆਇੰਟ ਸਕੱਤਰ ਤੇਜਿੰਦਰ ਕੌਰ ਥਿੰਦ ਅਤੇ ਖਜ਼ਾਨਚੀ ਦੀ ਜ਼ਿੰਮੇਵਾਰੀ ਸ਼ਿਵ ਸ਼ਰਮਾ ਨੂੰ ਸੌਂਪੀ ਗਈ ਹੈ।
ਇਸ ਮੌਕੇ ਸਤਨਾਮ ਸਿੰਘ ਮਾਣਕ ਨੇ ਆਸ ਪ੍ਰਗਟਾਈ ਕਿ ਨਵੇਂ ਬਣੇ ਅਹੁਦੇਦਾਰ ਆਪਣੀ ਜਿੰਮੇਵਾਰੀ ਪੂਰੀ ਸ਼ਿੱਦਤ ਨਾਲ ਨਿਭਾਉਣਗੇ ਅਤੇ ਕਲੱਬ ਦੇ ਕੰਮ ਕਾਰ ‘ਚ ਹੋਰ ਸੁਧਾਰ ਲਿਆਉਣ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਐਡਵਾਈਜ਼ਰੀ ਕਮੇਟੀ ਦੇ ਮੈਂਬਰਾਂ ਦਾ ਐਲਾਨ ਅਗਲੇ ਕੁੱਝ ਦਿਨਾਂ ‘ਚ ਕਰ ਦਿੱਤਾ ਜਾਵੇਗਾ।

Leave a Reply

Your email address will not be published. Required fields are marked *