*ਕੈਪਟਨ ਅਮਰਿੰਦਰ ਸਿੰਘ ਕੱਲ੍ਹ ਨਹੀਂ ਕਰਨਗੇ ਨਵੀਂ ਪਾਰਟੀ ਦਾ ਐਲਾਨ*

पंजाब पॉलिटिक्स
Spread the love

ਚੰਡੀਗੜ੍ਹ (ਦਾ ਮਿਰਰ ਪੰਜਾਬ)-ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਚੰਡੀਗੜ੍ਹ ਵਿੱਚ ਹੋ ਰਹੀ ਪ੍ਰੈਸ ਕਾਨਫਰੰਸ ਦੌਰਾਨ ਆਪਣੀ ਨਵੀਂ ਪਾਰਟੀ ਦਾ ਐਲਾਨ ਨਹੀਂ ਕਰਨਗੇ ਬਲਕਿ ਉਹ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਪੱਤਰਕਾਰਾਂ ਦੇ ਸਾਹਮਣੇ ਰੂਬਰੂ ਹੋਣਗੇ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਸਵੇਰੇ 11 ਵਜੇ ਚੰਡੀਗੜ੍ਹ ‘ਚ ਕਰਨਗੇ ਪ੍ਰੈੱਸ ਕਾਨਫ਼ਰੰਸ ਕਰਨ ਜਾ ਰਹੇ ਹਨ। ਸੂਤਰਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਉਹਨੇ ਸਮੇਂ ਤੱਕ ਆਪਣੀ ਨਵੀਂ ਪਾਰਟੀ ਦਾ ਐਲਾਨ ਨਹੀਂ ਕਰਨਗੇ ਜਿੰਨੇ ਸਮੇਂ ਤਕ ਕਿਸਾਨਾਂ ਵਿਰੁੱਧ ਬਣਾਏ ਗਏ ਤਿੰਨ ਬਿੱਲਾਂ ਦਾ ਹੱਲ ਨਹੀਂ ਹੋ ਜਾਂਦਾ। ਸੂਤਰ ਇਹ ਵੀ ਦੱਸਦੇ ਹਨ ਕਿ ਕੈਪਟਨ ਅਮਰਿੰਦਰ ਸਿੰਘ ਕੱਲ੍ਹ ਹੋ ਰਹੀ ਪ੍ਰੈਸ ਕਾਨਫ੍ਰੰਸ ਵਿਚ ਕਾਂਗਰਸ ਦੇ ਵਿਰੁੱਧ ਅਟੈਕ ਕਰਨਗੇ।

Leave a Reply

Your email address will not be published. Required fields are marked *