*ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਵਰਕਰ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ*

पंजाब
Spread the love

ਚੰਡੀਗੜ੍ਹ (ਦਾ ਮਿਰਰ ਪੰਜਾਬ )-ਬਹੁਜਨ ਸਮਾਜ ਪਾਰਟੀ, ਚੰਡੀਗੜ੍ਹ ਵੱਲੋਂ 31 ਅਕਤੂਬਰ 2021 ਨੂੰ ਭਾਸਕਰ ਕਲੋਨੀ, ਸੈਕਟਰ 25, ਚੰਡੀਗੜ੍ਹ ਵਿਖੇ ਇੱਕ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਚੰਡੀਗੜ੍ਹ ਦੇ ਸੈਕਟਰ 25 ਦੇ ਰਜਿੰਦਰ ਉਰਫ (ਨੀਟੂ), ਊਸ਼ਾ ਅਤੇ ਰਾਜਵੀਰ ਅਤੇ ਵੱਡੀ ਗਿਣਤੀ ਵਿੱਚ ਲੋਕ ਭਾਰਤੀ ਜਨਤਾ ਪਾਰਟੀ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋਏ।

ਇਨ੍ਹਾਂ ਸਾਰਿਆਂ ਨਾਲ ਬਸਪਾ ਚੰਡੀਗੜ੍ਹ ਦੇ ਸੂਬਾ ਇੰਚਾਰਜ ਸੁਖਦੇਵ ਸਿੰਘ ਸੋਨੂੰ, ਸੂਬਾ ਪ੍ਰਧਾਨ ਜੀਐੱਸ ਕੰਬੋਜ, ਬਸਪਾ ਚੰਡੀਗੜ੍ਹ ਦੇ ਲੋਕ ਸਭਾ ਇੰਚਾਰਜ ਬ੍ਰਿਜਪਾਲ ਅਤੇ ਮੀਤ ਪ੍ਰਧਾਨ ਗਿਰਵਰ ਸਿੰਘ ਸ਼ਾਮਲ ਹੋਏ। ਇਸ ਮੌਕੇ ਅਕਾਲੀ ਦਲ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਸਰਦਾਰ ਹਰਦੀਪ ਸਿੰਘ ਵੀ ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ ਬਸਪਾ ਚੰਡੀਗੜ੍ਹ ਦੇ ਵਾਰਡ ਨੰਬਰ 19 ਦੇ ਪ੍ਰਧਾਨ ਸੋਨੂੰ ਗਹਿਲੋਤ ਅਤੇ ਪਾਰਟੀ ਵਰਕਰਾਂ ਨੇ ਵੀ ਆਪਣੀ ਹਾਜ਼ਰੀ ਲਗਵਾਈ। ਅੰਤ ਵਿੱਚ ਬਸਪਾ ਸੂਬਾ ਇੰਚਾਰਜ ਸੁਖਦੇਵ ਸਿੰਘ ਅਤੇ ਬਸਪਾ ਦੇ ਸੂਬਾ ਪ੍ਰਧਾਨ ਜੀ.ਐਸ ਕੰਬੋਜ ਨੇ ਆਏ ਹੋਏ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *