*ਕੈਪਟਨ ਅਮਰਿੰਦਰ ਨੇ ਆਪਣੀ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ ਰੱਖਿਆ*

पंजाब पॉलिटिक्स
Spread the love

ਚੰਡੀਗੜ੍ਹ, 2 ਨਵੰਬਰ (ਦਾ ਮਿਰਰ ਪੰਜਾਬ)-ਲੰਬੀ ਉਡੀਕ ਨੂੰ ਖਤਮ ਕਰਦਿਆਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਪਾਰਟੀ ਦਾ ਨਾਂ ਪੰਜਾਬ ਲੋਕ ਕਾਂਗਰਸ ਰੱਖ ਦਿੱਤਾ ਹੈ। ਪਾਰਟੀ ਦੀ ਰਜਿਸਟ੍ਰੇਸ਼ਨ ਭਾਰਤ ਦੇ ਚੋਣ ਕਮਿਸ਼ਨ ਕੋਲ ਮਨਜ਼ੂਰੀ ਲਈ ਗਈ ਹੈ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਉਂਕਿ ਉਨ੍ਹਾਂ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਆਪਣੀ ਪਾਰਟੀ ਬਣਾਉਣਗੇ, ਉਨ੍ਹਾਂ ਦੇ ਵਕੀਲਾਂ ਦੀ ਟੀਮ ਇਸ ਪ੍ਰਕਿਰਿਆ ‘ਤੇ ਕੰਮ ਕਰ ਰਹੀ ਹੈ ਅਤੇ ਰਜਿਸਟ੍ਰੇਸ਼ਨ ਲਈ ਭਾਰਤੀ ਚੋਣ ਕਮਿਸ਼ਨ ਨੂੰ ਅਰਜ਼ੀ ਦੇ ਦਿੱਤੀ ਹੈ।ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਪ੍ਰਸਤਾਵਿਤ ਨਾਂ ‘ਪੰਜਾਬ ਲੋਕ ਕਾਂਗਰਸ’ ‘ਤੇ ਕੋਈ ਇਤਰਾਜ਼ ਨਹੀਂ ਹੈ।
ਪਾਰਟੀ ਦੇ ਚੋਣ ਨਿਸ਼ਾਨ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਤਿੰਨ ਚੋਣ ਨਿਸ਼ਾਨ ਦਿੱਤੇ ਸਨ ਜਿਨ੍ਹਾਂ ਵਿੱਚੋਂ ਇੱਕ ਦੀ ਚੋਣ ਕੀਤੀ ਜਾਣੀ ਸੀ। ਉਨ੍ਹਾਂ ਕਿਹਾ, ਉਨ੍ਹਾਂ ਦੀ ਪਾਰਟੀ ਨੇ ਤਿੰਨ ਵੱਖ-ਵੱਖ ਚੋਣ ਨਿਸ਼ਾਨ ਵੀ ਸੌਂਪੇ ਹਨ ਅਤੇ ਅੰਤਿਮ ਚੋਣ ਚੋਣ ਕਮਿਸ਼ਨ ਵੱਲੋਂ ਸੁਝਾਏ ਗਏ ਤਿੰਨ ਅਤੇ ਪਾਰਟੀ ਵੱਲੋਂ ਪ੍ਰਸਤਾਵਿਤ ਛੇ ਚੋਣ ਨਿਸ਼ਾਨਾਂ ਵਿੱਚੋਂ ਚੁਣੇ ਜਾਣਗੇ।
ਪਾਰਟੀ ਦੀ ਰਸਮੀ ਸ਼ੁਰੂਆਤ ਬਾਅਦ ਵਿੱਚ ਕੀਤੀ ਜਾਵੇਗੀ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪਾਰਟੀ ਦੀ ਸ਼ੁਰੂਆਤ ਦੇ ਸਮੇਂ ਨੀਤੀਆਂ, ਪ੍ਰੋਗਰਾਮਾਂ, ਏਜੰਡੇ ਅਤੇ ਦ੍ਰਿਸ਼ਟੀਕੋਣ ਨੂੰ ਸਪੱਸ਼ਟ ਕੀਤਾ ਜਾਵੇਗਾ।

Leave a Reply

Your email address will not be published. Required fields are marked *