ਚੰਡੀਗੜ੍ਹ (ਦਾ ਮਿਰਰ ਪੰਜਾਬ)-ਪੰਜਾਬ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਕੀਤੀ ਗਈ ਹੈ। ਪੈਟਰੋਲ ਦੀ ਕੀਮਤ 10 ਰੁਪਏ ਤੇ ਡੀਜ਼ਲ ਦੇ ਰੇਟ ‘ਚ 5 ਰੁਪਏ ਦੀ ਕਟੌਤੀ ਕੀਤੀ ਗਈ ਹੈ। ਇਸ ਫੈਸਲੇ ਨਾਲ ਪੰਜਾਬ ਨੂੰ ਸਾਲਾਨਾ 900 ਕਰੋੜ ਰੁਪਏ ਦਾ ਨੁਕਸਾਨ ਹੋਵੇਗਾ।ਇਸ ਤੋਂ ਪਹਿਲਾਂ ਮੋਦੀ ਸਰਕਾਰ ਨੇ ਅਸਮਾਨੀ ਪੁੱਜੀਆਂ ਤੇਲ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਪੈਟਰੋਲ ਤੇ ਡੀਜ਼ਲ ’ਤੇ ਲਗਦੀ ਐਕਸਾਈਜ਼ ਡਿਊਟੀ ਕ੍ਰਮਵਾਰ 5 ਰੁਪਏ ਤੇ 10 ਰੁਪਏ ਪ੍ਰਤੀ ਲਿਟਰ ਘਟਾਉਣ ਦਾ ਫੈਸਲਾ ਕੀਤਾ ਸੀ। ਦੀਵਾਲੀ ਦੀ ਪੂਰਬਲੀ ਸੰਧਿਆ ਕੀਤੇ ਇਸ ਐਲਾਨ ਨਾਲ ਮਹਿੰਗਾਈ ਖ਼ਿਲਾਫ਼ ਲੜ ਰਹੇ ਆਮ ਆਦਮੀ ਨੂੰ ਕੁਝ ਰਾਹਤ ਮਿਲੀ ਸੀ।





