ਚੰਡੀਗੜ੍ਹ (ਦਾ ਮਿਰਰ ਪੰਜਾਬ)- ਚਰਨਜੀਤ ਚੰਨੀ ਸਰਕਾਰ ਨੇ ਆਖਿਰਕਾਰ ਨਵਜੋਤ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦਿਆਂ ਪੰਜਾਬ ਦੇ ਏ. ਜੀ. (ਐਡਵੋਕੇਟ ਜਨਰਲ) ਅਮਰਪ੍ਰੀਤ ਸਿੰਘ ਦਿਓਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਏ. ਜੀ. ਦਿਓਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਕੱਲ੍ਹ ਤੱਕ ਨਵੇਂ ਏ. ਜੀ. ਦੀ ਨਿਯੁਕਤੀ ਕਰ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਡੀ. ਜੀ. ਪੀ ਦੀ ਨਿਯੁਕਤੀ ’ਤੇ ਉਨ੍ਹਾਂ ਕਿਹਾ ਕਿ ਡੀ. ਜੀ. ਪੀ. ਦੇ ਚੋਣ ਲਈ ਸਰਕਾਰ ਵਲੋਂ ਪੈਨਲ ਭੇਜਿਆ ਜਾਵੇਗਾ। ਇਸੇ ਦੇ ਆਧਾਰ ’ਤੇ ਡੀ. ਜੀ. ਪੀ. ਦੀ ਚੋਣ ਕੀਤੀ ਜਾਵੇਗੀ।





