*ਥਾਣਾ ਭਾਰਗੋ ਕੈਂਪ ਜਲੰਧਰ ਦਾ ਐਸਐਚਓ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ*

क्राइम पंजाब
Spread the love

ਜਲੰਧਰ (ਦਾ ਮਿਰਰ ਪੰਜਾਬ)-ਜਲੰਧਰ ਕਮਿਸ਼ਨਰੇਟ ਪੁਲਿਸ ਦੇ ਅਧੀਨ ਪੈਂਦੇ ਥਾਣਾ ਭਾਰਗੋ ਕੈਂਪ ਵਿੱਚ ਵਿਜੀਲੈਂਸ ਟੀਮ ਨੇ ਛਾਪਾ ਮਾਰ ਕੇ ਐਸਐਚਓ ਗੁਰਦੇਵ ਸਿੰਘ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਟਰੈਵਲ ਏਜੰਟ ਦੇ ਲਾਇਸੈਂਸ ਦੀ ਪੁਲਸ ਵੈਰੀਫਿਕੇਸ਼ਨ ਨੂੰ ਕਲੀਅਰ ਕਰਨ ਲਈ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਜਿਸ ‘ਤੇ ਟਰੈਵਲ ਏਜੰਟ ਨੇ ਵਿਜੀਲੈਂਸ ਨੂੰ ਸ਼ਿਕਾਇਤ ਕੀਤੀ ਅਤੇ ਵਿਜੀਲੈਂਸ ਦੀ ਟੀਮ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਲਈ ਨੰਬਰ ਨੋਟਾਂ ਸਮੇਤ ਭੇਜ ਕੇ ਥਾਣਾ ਭਾਰਗੋ ਕੈਂਪ ਦੇ ਐੱਸਐੱਚਓ ਗੁਰਦੇਵ ਸਿੰਘ ਨੂੰ 10000 ਰੁਪਏ ਸਮੇਤ ਕਾਬੂ ਕਰ ਲਿਆ।

Leave a Reply

Your email address will not be published. Required fields are marked *