ਨਵੀਂ ਦਿੱਲੀ (ਦਾ ਮਿਰ ਰ ਪੰਜਾਬ)-ਬਸਪਾ ਦੇ ਰਾਸ਼ਟਰੀ ਪ੍ਰਧਾਨ, ਸਾਬਕਾ ਸੰਸਦ ਮੈਂਬਰ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕੁਮਾਰੀ ਮਾਇਆਵਤੀ ਦੀ ਸਤਿਕਾਰਯੋਗ ਮਾਤਾ ਸ਼੍ਰੀਮਤੀ ਰਾਮਰਤੀ ਦਾ ਅੱਜ 92 ਸਾਲ ਦੀ ਉਮਰ ਵਿੱਚ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਭਲਕੇ ਮਾਇਆਵਤੀ ਦੇ ਦਿੱਲੀ ਪਹੁੰਚਣ ਤੋਂ ਬਾਅਦ ਕੀਤਾ ਜਾਵੇਗਾ।ਮਾਇਆਵਤੀ ਆਪਣੀ ਮਾਂ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਨਵੀਂ ਦਿੱਲੀ ਜਾ ਰਹੀ ਹੈ।
ਬਸਪਾ ਜਨਰਲ ਸਕੱਤਰ ਸਤੀਸ਼ ਚੰਦਰ ਮਿਸ਼ਰਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ ਕਿ ਬੜੇ ਦੁੱਖ ਨਾਲ ਸੂਚਿਤ ਕੀਤਾ ਜਾ ਰਿਹਾ ਹੈ ਕਿ ਬਸਪਾ ਦੀ ਰਾਸ਼ਟਰੀ ਪ੍ਰਧਾਨ, ਸਾਬਕਾ ਸੰਸਦ ਮੈਂਬਰ ਅਤੇ ਯੂਪੀ ਦੀ ਸਾਬਕਾ ਮੁੱਖ ਮੰਤਰੀ ਮਾਇਆਵਤੀ ਦੀ ਮਾਂ ਰਾਮਰਤੀ ਦਾ ਅੱਜ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਕੁਦਰਤ ਸਭ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ।





