*ਸਵੇਰੇ 11 ਵਜੇ ਮੁਹੱਲਾ ਗੋਬਿੰਦਗੜ੍ਹ ਤੋਂ ਨਗਰ ਕੀਰਤਨ ਆਰੰਭ ਹੋਕੇ ਰਾਤ ਕਰੀਬ 8 ਵਜੇ ਗੁ ਦੀਵਾਨ ਅਸਥਾਨ ਵਿਖ਼ੇ ਸਮਾਪਤ ਹੋਵੇਗਾ*

Uncategorized
Spread the love

ਜਲੰਧਰ ( ਦਾ ਮਿਰਰ ਪੰਜਾਬ)-ਧੰਨ ਧੰਨ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਜਲੰਧਰ ਵਿਖੇ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਜਿਸ ਦੇ ਸੰਬੰਧ ਵਿਚ ਗੁਰਦੁਆਰਾ ਦੀਵਾਨ ਅਸਥਾਨ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਨਗਰ ਕੀਰਤਨ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ । ਉਹਨਾ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ 11 ਵਜੇ ਗੁਰਦੁਆਰਾ ਸਿੰਘ ਸਭਾ ਤੋਂ ਅਰੰਭ ਹੋਵੇਗਾ ਅਤੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਸ਼ਾਮ ਨੂੰ 8 ਵਜੇ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਸਮਾਪਤ ਹੋਵੇਗਾ। ਗੁਰਦੁਆਰਾ ਦੀਵਾਨ ਅਸਥਾਨ,ਸਿੰਘ ਸਭਾਵਾਂ,ਧਾਰਮਿਕ ਜਥਬੰਦੀਆਂ,ਇਸਤਰੀ ਕੀਰਤਨ ਸਤਿਸੰਗ ਸਭਾ, ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ ਸਾਂਝੇ ਤੌਰ ਤੇ ਸੰਗਤਾਂ ਨੂੰ ਅਪੀਲ ਕੀਤੀ ਹੈ ਕੇ ਉਹ ਨਗਰ ਕੀਰਤਨ ਵਿੱਚ ਪਾਲਕੀ ਸਾਹਿਬ ਨਾਲ ਪੈਦਲ ਕੀਰਤਨ ਕਰਦਿਆਂ ਸ਼ਾਮਿਲ ਹੋਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ।ਏਸ ਮੌਕੇ ਜਗਜੀਤ ਸਿੰਘ ਖਾਲਸਾ, ਮੋਹਨ ਸਿੰਘ ਢੀਂਡਸਾ, ਅਜੀਤ ਸਿੰਘ ਸੇਠੀ,ਜਸਵਿੰਦਰ ਸਿੰਘ ਬਾਸ਼ੀਰਪੁਰਾ,ਪਰਮਿੰਦਰ ਸਿੰਘ ਦਸ਼ਮੇਸ਼ ਨਗਰ,ਗੁਰਮੀਤ ਸਿੰਘ ਬਿੱਟੂ, ਹਰਜੋਤ ਸਿੰਘ ਲੱਕੀ,ਪਰਮਿੰਦਰ ਸਿੰਘ ਡਿੰਪੀ, , ਭੁਪਿੰਦਰ ਪਾਲ ਸਿੰਘ ਖਾਲਸਾ, ਦਲਜੀਤ ਸਿੰਘ ਬਿੱਟੂ ਕਿ੍ਸਟਲ, ਜਸਬੀਰ ਸਿੰਘ ਰੰਧਾਵਾ, ਦਵਿੰਦਰ ਸਿੰਘ ਰਹੇਜਾ, ਹਰਬੰਰਿੰਦਰ ਸਿੰਘ, ਸੁਰਿੰਦਰ ਸਿੰਘ ਵਿਰਦੀ,ਗੁਰਿੰਦਰ ਸਿੰਘ ਮਝੈਲ,ਜਸਵਿੰਦਰ ਸਿੰਘ ਰਾਜਾ, ਗੁਰਜੀਤ ਸਿੰਘ ਟੱਕਰ,ਰਣਜੀਤ ਸਿੰਘ ਮਾਡਲ ਹਾਊਸ,ਹੀਰਾ ਸਿੰਘ, ਬਾਵਾ ਗਾਬਾ, ਜਸਕੀਰਤ ਸਿੰਘ ਜੱਸੀ, ਜਸਵਿੰਦਰ ਸਿੰਘ,ਨੀਤੀਸ਼ ਮਹਿਤਾ,ਸੁਖਬੀਰ ਸਿੰਘ, ਮਨਪ੍ਰੀਤ ਨਾਗੀ, ਹਰਸ਼ ਵਾਲੀਆਂ, ਬਰਿੰਦਰ ਪਾਲ, ਸਚਿਨ ਆਦਿ ਸ਼ਾਮਿਲ ਸਨ।

Leave a Reply

Your email address will not be published. Required fields are marked *