*ਪੰਜਾਬ ਵਿੱਚ ਦੋ ਯੂਥ ਕਾਂਗਰਸ ਆਗੂਆਂ ਦਾ ਗੋਲ਼ੀਆਂ ਮਾਰ ਕੇ ਕਤਲ*

क्राइम पंजाब
Spread the love

ਪੱਟੀ (ਦਾ ਮਿਰਰ ਪੰਜਾਬ) : ਸਥਾਨਕ ਸਰਹਾਲੀ ਚੂੰਗੀ ’ਤੇ ਦੋ ਯੂਥ ਕਾਂਗਰਸ ਦੇ ਆਗੂਆਂ ਦੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਇਕ ਨੌਜਵਾਨ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਗੰਭੀਰ ਰੂਪ ਵਿਚ ਜਖਮੀ ਨੌਜਵਾਨ ਨੂੰ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਜਗਦੀਪ ਸਿੰਘ ਮੰਨਾ ਪੁੱਤਰ ਬਿਕਰਮ ਸਿੰਘ ਵਾਸੀ ਪੱਟੀ, ਅਨਮੋਲ ਸਿੰਘ ਮੌਲਾ ਪੁੱਤਰ ਗੁਰਿੰਦਰ ਸਿੰਘ ਵਾਸੀ ਬੁਰਜ ਰਾਏਕੇ ਵਜੋਂ ਹੋਈ ਹੈ। ਜਦਕਿ ਜ਼ਖ਼ਮੀ ਦੀ ਪਛਾਣ ਗੁਰਸੇਵਕ ਸਿੰਘ ਪ੍ਰਿੰਗੜੀ ਵਾਸੀ ਪੱਟੀ ਵਜੋਂ ਹੋਈ ਹੈ।ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਦੀ ਗੱਲ ਆਖੀ ਜਾ ਰਹੀ ਹੈ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।

Leave a Reply

Your email address will not be published. Required fields are marked *