ਨਵੀਂ ਦਿੱਲੀ ( ਦਾ ਮਿਰਰ ਪੰਜਾਬ)-ਜ਼ਿਲ੍ਹਾ ਕਪੂਰਥਲਾ ਦੀ ਮਹਿਲਾ ਕਾਂਗਰਸ ਦੀ ਪ੍ਰਧਾਨ ਸ੍ਰੀਮਤੀ ਬਲਵੀਰ ਰਾਣੀ ਸੋਢੀ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਮਹਿਲਾ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਬੀਬੀ ਬਲਵੀਰ ਰਾਣੀ ਸੋਢੀ ਜੋ ਕਿ ਦਲਿਤ ਭਾਈਚਾਰੇ ਨਾਲ ਸਬੰਧਤ ਹਨ ਉਹ ਫਗਵਾੜਾ ਦੇ ਰਹਿਣ ਵਾਲੇ ਹਨ। ਬੀਬੀ ਬਲਵੀਰ ਰਾਣੀ ਸੋਢੀ ਵਿਧਾਨ ਸਭਾ ਹਲਕਾ ਫਗਵਾੜਾ ਤੋਂ ਕਾਂਗਰਸ ਦੀ ਟਿਕਟ ਦੇ ਵੀ ਦਾਅਵੇਦਾਰ ਦੱਸੇ ਜਾ ਰਹੇ ਹਨ।






