ਨਵੀਂ ਦਿੱਲੀ (ਦਾ ਮਿਰਰ ਪੰਜਾਬ )-ਪ੍ਰਧਾਨ ਮੰਤਰੀ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦਾ ਐਲਾਨ ਕੀਤਾ ਗਿਆ ਹੈ। ਦੇਸ਼ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਤੇ ਕਾਰਤਿਕ ਪੂਰਨਿਮ ਦੇ ਵਿਸ਼ੇਸ਼ ਮੌਕੇ ‘ਤੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਵਾਸੀਆਂ ਤੋਂ ਮੁਆਫੀ ਮੰਗਦੇ ਹੋਏ ਕਹਿਣਾ ਚਾਹੁੰਦੇ ਹਾਂ ਕਿ ਸਾਡੀ ਤਪੱਸਿਆ ‘ਚ ਕੋਈ ਨਾ ਕੋਈ ਕਮੀ ਜ਼ਰੂਰ ਆਈ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਕਿਸਾਨ ਭਰਾਵਾਂ ਨੂੰ ਮਨਾ ਨਹੀਂ ਸਕੇ।





