ਮੋਗਾ (ਦਾ ਮਿਰਰ ਪੰਜਾਬ)-ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਗਾ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ। ਰੈਲੀ ‘ਚ ਵੱਡਾ ਐਲਾਨ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਜੇਕਰ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਹਰ ਔਰਤ ਨੂੰ ਇਕ-ਇਕ ਹਜ਼ਾਰ ਰੁਪਏ ਦਿੱਤੇ ਜਾਣਗੇ।
ਕੇਜਰੀਵਾਲ ਨੇ ਰੈਲੀ ‘ਚ ਕਿਹਾ, ‘ਜੇ ਪਰਿਵਾਰ ‘ਚ ਧੀ, ਨੂੰਹ, ਸੱਸ ਹੈ ਤਾਂ ਸਾਰਿਆਂ ਦੇ ਖਾਤੇ ‘ਚ 1-1 ਹਜ਼ਾਰ ਰੁਪਏ ਭੇਜ ਦਿੱਤੇ ਜਾਣਗੇ।’ ਇਸ ਦੇ ਨਾਲ ਹੀ ਕੇਜਰੀਵਾਲ ਨੇ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਨਾਂ ਲਏ ਬਿਨਾਂ ਉਨ੍ਹਾਂ ‘ਤੇ ਵੀ ਹਮਲਾ ਬੋਲਿਆ ਤੇ ਕਿਹਾ ‘ਮੈਂ ਪੰਜਾਬ ‘ਚ ਨਕਲੀ ਕੇਜਰੀਵਾਲ ਘੁੰਮਦਾ ਦੇਖ ਰਿਹਾ ਹਾਂ। ਮੈਂ ਜੋ ਵੀ ਵਾਅਦਾ ਕਰਕੇ ਦੋ ਦਿਨਾਂ ਬਾਅਦ ਜਾਂਦਾ ਹਾਂ, ਉਹ ਵੀ ਉਹੀ ਵਾਅਦਾ ਕਰਦੇ ਹਨ ਪਰ ਕੋਈ ਕੰਮ ਨਹੀਂ ਕਰਦੇ।
ਉਨ੍ਹਾਂ ਕਿਹਾ ਕਿ ਕਿਹਾ ਜਾਂਦਾ ਹੈ ਕਿ ਬਿਜਲੀ ਦਾ ਬਿੱਲ ਫਰੀ ਹੋ ਗਿਆ ਹੈ ਪਰ ਅਜਿਹਾ ਕਿਸੇ ਨਾਲ ਨਹੀਂ ਹੋਇਆ। ਤੁਹਾਡੀ ਸਰਕਾਰ ਬਣੀ ਤਾਂ ਭਵਿੱਖ ਬਣੇਗਾ। ਬਿਜਲੀ ਦਾ ਬਿੱਲ ਜ਼ੀਰੋ ਕਰਨਾ ਕੋਈ ਨਹੀਂ ਜਾਣਦਾ, ਸਿਰਫ ਕੇਜਰੀਵਾਲ ਹੀ ਕਰ ਸਕਦਾ ਹੈ, ਇਸ ਲਈ ਨਕਲੀ ਕੇਜਰੀਵਾਲ ਤੋਂ ਦੂਰ ਰਹੋ।
ਸਿਹਤ ਸੇਵਾ ‘ਤੇ ਹਮਲਾ ਕਰਦੇ ਹੋਏ ਕੇਜਰੀਵਾਲ ਨੇ ਕਿਹਾ, “ਮੁਹੱਲਾ ਕਲੀਨਿਕ ਬਣਾਉਣ ‘ਤੇ 20 ਲੱਖ ਰੁਪਏ ਲੱਗਦੇ ਹਨ ਅਤੇ ਸਿਰਫ 10 ਦਿਨ ਲੱਗਦੇ ਹਨ, ਫਿਰ ਨਕਲੀ ਕੇਜਰੀਵਾਲ ਨੇ ਕਿਉਂ ਨਹੀਂ ਬਣਾਇਆ, ਇਹ ਕੰਮ ਸਿਰਫ ਅਸਲੀ ਕੇਜਰੀਵਾਲ ਹੀ ਕਰ ਸਕਦਾ ਹੈ।”





