ਚੰਡੀਗੜ੍ਹ (ਦਾ ਮਿਰਰ ਪੰਜਾਬ)- ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪ੍ਰਨੀਤ ਕੌਰ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ ਕਿ ਉਹ ਸਪੱਸ਼ਟ ਕਰਨ ਕਿ ਤੁਸੀਂ ਕਾਂਗਰਸ ਨਾਲ ਖੜੇ ਜਾਂ ਕੈਪਟਨ ਨਾਲ ਹੋ। ਪ੍ਰਨੀਤ ਕੌਰ ਨੂੰ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਕਈ ਪ੍ਰੋਗਰਾਮਾਂ ਵਿੱਚ ਜਾਂਦੇ ਵੇਖਿਆ ਗਿਆ ਹੈ। 7 ਦਿਨਾਂ ਵਿੱਚ ਜਵਾਬ ਮੰਗਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਕ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੇ ਮਹਾਰਾਣੀ ਪ੍ਰਨੀਤ ਕੌਰ ਨੂੰ ਸਵਾਲ ਕੀਤਾ ਸੀ ਕਿ ਤੁਸੀਂ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੋਇਆ ਕਾਂਗਰਸ ਪਾਰਟੀ ਨਾਲ ਤਾਂ ਉਨ੍ਹਾਂ ਨੇ ਉਤਰ ਦਿਤਾ ਸੀ ਕਿ ਉਹ ਆਪਣੇ ਪਰਵਾਰ ਦੇ ਨਾਲ ਹਨ।






