ਜਲੰਧਰ( ਦਾ ਮਿਰਰ ਪੰਜਾਬ)-ਭਾਰਤੀ ਕਲਾਸੀਕਲ ਸੰਗੀਤ ਨੂੰ ਸਮਰਪਿਤ ਭਾਰਤ ਦੀ ਪ੍ਰਸਿੱਧ ਕਲਾਸੀਕਲ ਸੰਸਥਾ ਸ੍ਰੀ ਬਾਬਾ ਹਰਿਵੱਲਭ ਸੰਗੀਤ ਮਹਾਂਸਭਾ ਵੱਲੋਂ ਇਸ ਸਾਲ ਕਰਵਾਏ ਜਾ ਰਹੇ 145ਵੇਂ ਸ੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ ਦੀਆਂ ਤਿਆਰੀਆਂ ਨੂੰ ਲੈ ਕੇ ਬੀਤੀ ਸ਼ਾਮ ਮਹਾਂਸਭਾ ਦੀ ਪ੍ਰਧਾਨ ਸ੍ਰੀਮਤੀ ਪੂਰਨਿਮਾ ਬੇਰੀ ਦੀ ਪ੍ਰਧਾਨਗੀ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਸ੍ਰੀ ਦੀਪਕ ਬਾਲੀ ਨੇ ਦੱਸਿਆ ਕਿ ਇਸ ਸਾਲ ਸ੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ 24, 25 ਅਤੇ 26 ਦਸੰਬਰ ਨੂੰ ਨਾਰਥ ਜ਼ੋਨ ਕਲਚਰ ਸੈਂਟਰ ਪਟਿਆਲਾ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਬਾਬਾ ਹਰਿਵੱਲਭ ਭਵਨ, ਸ੍ਰੀ ਦੇਵੀ ਤਲਾਬ ਮੰਦਿਰ ਜਲੰਧਰ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ 23 ਦਸੰਬਰ ਨੂੰ ਸਵੇਰੇ 9.30 ਵਜੇ ਬਾਬਾ ਹਰਿਵੱਲਭ ਜੀ ਦੀ ਸਮਾਧੀ ਤੇ ਹਵਨ ਕਰਵਾਇਆ ਜਾਵੇਗਾ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਭਾ ਦੇ ਜਨਰਲ ਸਕੱਤਰ ਸ੍ਰੀ ਦੀਪਕ ਬਾਲੀ ਨੇ ਦੱਸਿਆ ਕਿ ਇਸ ਸਾਲ ਦਾ ਸੰਗੀਤ ਸੰਮੇਲਨ ਸ੍ਰੀ ਬਾਬਾ ਹਰਿਵੱਲਭ ਭਵਨ ਵਿਖੇ ਕਰਵਾਇਆ ਜਾਵੇਗਾ ਜਿਸ ਨੂੰ ਲੈ ਕੇ ਭਵਨ ਨੂੰ ਸਾਊਂਡ ਪਰੂਫ ਤਿਆਰ ਕਰਵਾਇਆ ਜਾ ਰਿਹਾ ਹੈ ਤੇ ਭਵਨ ਦੇ ਨਾਲ ਹੀ ਕਲਾਕਾਰਾਂ ਲਈ ਨਵਾਂ ਗਰੀਨ ਰੂਮ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਲਈ ਵੱਖ-ਵੱਖ ਕਮੇਟੀਆਂ ਦਾ ਗਠਨ ਕਰ ਦਿੱਤਾ ਗਿਆ ਹੈ ਤੇ ਸੰਮੇਲਨ ਤੇ ਪਹੁੰਚਣ ਲਈ ਵਿਸ਼ੇਸ਼ ਮਹਿਮਾਨਾਂ ਨੂੰ ਚਿੱਠੀਆਂ ਭੇਜ ਦਿੱਤੀਆਂ ਗਈਆਂ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਸ੍ਰੀਮਤੀ ਪੂਰਨਿਮਾ ਬੇਰੀ, ਸ੍ਰੀ ਦੀਪਕ ਬਾਲੀ, ਅਰੁਣ ਮਿਸ਼ਰਾ, ਬਿਆਸ ਕਲਿਆਣ ਸਿੰਘ, ਨਿਤਿਨ ਕਪੂਰ, ਜਗਮੋਹਨ ਸਿੰਘ ਉੱਪਲ ,ਗੁਰਮੀਤ ਸਿੰਘ, ਆਸ਼ੂ ਸਿੰਗਲਾ, ਰਮੇਸ਼ ਮੌਦਗਿੱਲ, ਮਦਨ ਰਾਣਾ, ਕੁਲਵਿੰਦਰ ਦੀਪ ਕੌਰ, ਨੀਲਮ ਸੀਨ, ਸਾਹਿਤ ਸਭਾ ਦੇ ਬਹੁਤ ਸਾਰੇ ਮੈਂਬਰ ਹਾਜ਼ਰ ਸਨ