ਚੰਡੀਗੜ੍ਹ (ਦਾ ਮਿਰਰ ਪੰਜਾਬ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਆਪਣੀ ਪਾਰਟੀ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਉਹਨਾਂ ਵਿੱਚ ਭੁਲੱਥ ਵਿਧਾਨ ਸਭਾ ਹਲਕੇ ਤੋਂ ਸਾਬਕਾ ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਮਜੀਠਾ ਵਿਧਾਨ ਸਭਾ ਹਲਕੇ ਤੋਂ ਬਿਕਰਮਜੀਤ ਸਿੰਘ ਮਜੀਠੀਆ ਨੂੰ ਉਮੀਦਵਾਰ ਐਲਾਨਿਆ। ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੱਕ 89 ਨੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।





