ਚੰਡੀਗੜ੍ਹ (ਦਾ ਮਿਰਰ ਪੰਜਾਬ)- ਸੰਸਾਰ ਪ੍ਰਸਿੱਧ ਕਿਤਾਬ “ਭਾਰਤੀ ਲੋਕ ਨੀਚ ਕਿਵੇਂ ਬਣੇ” ਦੇ ਰਚੇਤਾ ਪ੍ਰੋਫ਼ੈਸਰ ਗੁਰਨਾਮ ਸਿੰਘ ਮੁਕਤਸਰ ਦਾ ਦੇਹਾਂਤ ਹੋਣ ਦਾ ਦੁਖਦਾਇਕ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰੋਫੈਸਰ ਗੁਰਨਾਮ ਸਿੰਘ ਮੁਕਤਸਰ ਦੇ ਚੱਲ ਵਸਣ ਤੋਂ ਬਾਅਦ ਦਲਿਤ ਭਾਈਚਾਰੇ ਵਿੱਚ ਵੱਡੇ ਪੱਧਰ ਤੇ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਬਹੁਜਨ ਸਮਾਜ ਨੂੰ ਜਾਗਰੂਕ ਕਰਨੇ ਵਾਲੇ ਵਿਦਵਾਨ ਬੁੱਧੀਜੀਵੀ ਪ੍ਰੋਫੈਸਰ ਗੁਰਨਾਮ ਸਿੰਘ ਮੁਕਤਸਰ ਦਾ ਅਕਾਲ ਚਲਾਣਾ ਸਮਾਜ ਨੂੰ ਕਦੀ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਗਿਆ ਹੈ। ਪ੍ਰੋਫੈਸਰ ਗੁਰਨਾਮ ਸਿੰਘ ਮੁਕਤਸਰ ਮੈ ਬਹੁਜਨ ਸਮਾਜ ਪਾਰਟੀ ਦੇ ਸੰਸਥਾਪਕ ਸਾਹਿਬ ਸ਼੍ਰੀ ਕਾਂਸ਼ੀ ਰਾਮ ਨਾਲ ਲੰਮੇ ਸਮੇਂ ਤੱਕ ਕੰਮ ਕੀਤਾ ਅਤੇ ਉਨ੍ਹਾਂ ਨੇ ਬਹੁਜਨ ਸਮਾਜ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ।





