ਕਰਤਾਰਪੁਰ( ਦਾ ਮਿਰਰ ਪੰਜਾਬ)- ਅਕਾਲੀ-ਬਸਪਾ ਗੱਠਜੋੜ ਦੇ ਹਲਕਾ ਕਰਤਾਰਪੁਰ ਤੋਂ ਉਮੀਦਵਾਰ ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ 14 ਦਸੰਬਰ ਨੂੰ ਮੋਗਾ ’ਚ ਹੋਣ ਜਾ ਰਹੀ ਰੈਲੀ ’ਚ ਹਲਕਾ ਕਰਤਾਰਪੁਰ ਤੋਂ ਵੱਡੀ ਗਿਣਤੀ ’ਚ ਅਕਾਲੀ-ਬਸਪਾ ਵਰਕਰਾਂ ਸਮੇਤ ਲੋਕ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਮੋਗਾ ਰੈਲੀ, ਜੋ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੱਖੀ ਗਈ ਹੈ, ’ਚ ਬਸਪਾ ਦੀ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰੇਗੀ।
ਐਡਵੋਕੇਟ ਬਲਵਿੰਦਰ ਕੁਮਾਰ ਨੇ ਕਿਹਾ ਕਿ ਕਰਤਾਰਪੁਰ ਹਲਕੇ ਸਮੇਤ ਸੂਬੇ ਭਰ ’ਚ ਜਿਸ ਤਰ੍ਹਾਂ ਲੋਕਾਂ ’ਚ ਅਕਾਲੀ-ਬਸਪਾ ਗੱਠਜੋੜ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉਸ ਤੋਂ ਇਹ ਸਾਫ ਹੋ ਚੁੱਕਾ ਹੈ ਕਿ ਪੰਜਾਬ ’ਚ ਅਗਲੀ ਸਰਕਾਰ ਅਕਾਲੀ-ਬਸਪਾ ਦੀ ਹੀ ਬਣੇਗੀ। ਉਨ੍ਹਾਂ ਕਿਹਾ ਕਿ 14 ਦਸੰਬਰ ਦੀ ਮੋਗਾ ਰੈਲੀ ’ਚ ਹਲਕਾ ਕਰਤਾਰਪੁਰ ਦੇ ਲੋਕ ਭਾਰੀ ਗਿਣਤੀ ’ਚ ਸ਼ਾਮਲ ਹੋਣਗੇ। ਇਸ ਰੈਲੀ ਦੀਆਂ ਤਿਆਰੀਆਂ ਸਬੰਧੀ ਹਲਕਾ ਕਰਤਾਰਪੁਰ ਦੇ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।





